ਮੋਬਾਇਲ ਨਾਕਾਬੰਦੀ ਦੌਰਾਨ ਚੈਕਿੰਗ ਕਰ ਕੇ ਰੱਖੀ ਜਾ ਰਹੀ ਤਿੱਖੀ ਨਜ਼ਰ : ਇੰਸ. ਕਮਲਜੀਤ
Sunday, Jun 17, 2018 - 06:34 AM (IST)
ਖਰੜ, (ਗਗਨਦੀਪ, ਰਣਬੀਰ, ਅਮਰਦੀਪ, ਸ਼ਸ਼ੀ)- ਥਾਣਾ ਸਿਟੀ ਪੁਲਸ ਖਰੜ ਵਲੋਂ ਖਰੜ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਮੋਬਾਇਲ ਨਾਕਾਬੰਦੀ ਕਰਕੇ ਚੌਕਸੀ ਵਰਤੀ ਜਾ ਰਹੀ ਹੈ, ਤਾਂ ਜੋ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ।
ਥਾਣਾ ਸਿਟੀ ਖਰੜ ਦੇ ਐੱਸ. ਐੱਚ. ਓ. ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਵਲੋਂ ਸ਼ਾਮੀ 6 ਤੋਂ ਰਾਤ 10 ਵਜੇ ਤਕ ਮੋਬਾਇਲ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਮੋਹਾਲੀ ਦੇ ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ, ਡੀ. ਐੱਸ. ਪੀ. ਖਰੜ ਦੀਪਕਮਲ ਦੀਆਂ ਸਖ਼ਤ ਹਦਾਇਤਾਂ ਹਨ ਕਿ ਸ਼ਹਿਰ ਵਿਚ ਹੁੱਲੜਬਾਜ਼ੀ ਕਰਨ ਵਾਲੇ, ਦੋ ਪਹੀਆ ਵਾਹਨਾਂ 'ਤੇ ਤਿੰਨ ਸਵਾਰੀਆਂ ਜਾਂ ਕਿਸੇ ਤਰ੍ਹਾਂ ਦੀ ਕੋਈ ਉਲੰਘਣਾ ਕਰਦਾ ਹੋਵੇ, ਜਿਸ ਨਾਲ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖਤਰਾ ਹੋਵੇ, 'ਤੇ ਸਖਤੀ ਨਾਲ ਨਜ਼ਰ ਰੱਖੀ ਜਾਵੇ ਤੇ ਕਿਸੇ ਨੂੰ ਬਖਸ਼ਿਆ ਨਾ ਜਾ ਜਾਵੇ।
ਐੱਸ. ਐੱਚ. ਓ. ਸਿਟੀ ਖਰੜ ਨੇ ਦੱਸਿਆ ਕਿ ਮੋਬਾਇਲ ਨਾਕਾਬੰਦੀ ਦੌਰਾਨ ਪੁਲਸ ਟੀਮ ਵਲੋਂ ਬਡਾਲਾ ਟੀ ਪੁਆਇੰਟ, ਰੰਧਾਵਾ ਰੋਡ, ਅਨਾਜ ਮੰਡੀ ਰੋਡ, ਗਿਲਕੋ ਵੈਲੀ, ਸੰਨੀ ਇਨਕਲੇਵ, ਬੱਸ ਅੱਡਾ, ਦੁਸਹਿਰਾ ਗਰਾਊਂਡ ਸਮੇਤ ਹੋਰ ਬਹੁਤ ਸਾਰੀਆਂ ਅਜਿਹੀਆਂ ਥਾਵਾਂ ਹਨ ਜਿਥੇ ਕਿ ਮੋਬਾਇਲ ਟੀਮ ਨਾਕਾਬੰਦੀ ਕਰਕੇ ਚੈਕਿੰਗ ਕਰੇਗੀ।
