ਨਾਭਾ ਦੀ ਨਵੀਂ ਜ਼ਿਲਾ ਜੇਲ੍ਹ ’ਚੋਂ ਵਿਅਕਤੀ ਕੋਲੋਂ ਮੋਬਾਇਲ ਬਰਾਮਦ, ਮਾਮਲਾ ਦਰਜ

Tuesday, May 11, 2021 - 04:56 PM (IST)

ਨਾਭਾ ਦੀ ਨਵੀਂ ਜ਼ਿਲਾ ਜੇਲ੍ਹ ’ਚੋਂ ਵਿਅਕਤੀ ਕੋਲੋਂ ਮੋਬਾਇਲ ਬਰਾਮਦ, ਮਾਮਲਾ ਦਰਜ

ਨਾਭਾ (ਖੁਰਾਣਾ) : ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਅਚਨਚੇਤ ਚੈਕਿੰਗ ਦੌਰਾਨ ਇਕ ਵਿਅਕਤੀ ਕੋਲੋਂ ਇਕ ਮੋਬਾਇਲ ਫੋਨ ਸਮੇਤ ਸਿਮ ਕਾਰਡ ਬਰਾਮਦ ਹੋਇਆ। ਜੇਲ੍ਹ ਵਿਚ ਬੰਦ ਵਿਅਕਤੀ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਤਰਖਾਣ ਮਾਜਰਾ ਸਮਾਣਾ ਵਜੋਂ ਹੋਈ ਹੈ।

ਇਸ ਸਬੰਧੀ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਸ਼ਰੀਫ਼ ਮੁਹੰਮਦ ਨੇ ਲਿਖ਼ਤੀ ਸ਼ਿਕਾਇਤ ਨਾਭਾ ਸਦਰ ਪੁਲਸ ਨੂੰ ਦਿੱਤੀ। ਇਸ ਉਪਰੰਤ ਕਾਰਵਾਈ ਕਰਦਿਆਂ ਨਾਭਾ ਸਦਰ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
 


author

Babita

Content Editor

Related News