ਕੈਦੀ ਤੋਂ ਮੋਬਾਈਲ, ਅਫੀਮ ਤੇ ਨਸ਼ੀਲਾ ਪਾਊਡਰ ਬਰਾਮਦ

07/13/2017 3:54:41 PM

ਕਪੂਰਥਲਾ(ਮਲਹੋਤਰਾ)— ਮਾਡਰਨ ਜੇਲ ਕਪੂਰਥਲਾ 'ਚ ਹਵਾਲਾਤੀਆਂ ਅਤੇ ਕੈਦੀਆਂ ਤੋਂ ਨਸ਼ੀਲਾ ਪਾਊਡਰ ਸਮੇਤ ਮੋਬਾਈਲ ਬਰਾਮਦਗੀ ਨੂੰ ਲੈ ਕੇ ਜੇਲ ਸੁਪਰਡੈਂਟ ਦੀ ਅਗਵਾਈ 'ਚ ਚਲਾਈ ਗਈ ਮੁਹਿੰਮ ਦੇ ਤਹਿਤ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਬੈਰਕਾਂ ਦੀ ਚੈਕਿੰਗ ਦੌਰਾਨ ਇਕ ਕੈਦੀ ਤੋਂ ਦੋ ਮੋਬਾਈਲ, ਸਿਮ, ਅਫੀਮ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਦੋਸ਼ੀ ਵਿਰੁੱਧ ਥਾਣਾ ਕੋਤਵਾਲੀ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਮਾਡਰਨ ਜੇਲ ਦੀਆਂ ਬੈਰਕਾਂ ਦੀ ਚੈਕਿੰਗ ਸ਼ੁਰੂ ਕੀਤੀ। 
ਚੈਕਿੰਗ ਦੌਰਾਨ ਪੁਲਸ ਪਾਰਟੀ ਨੇ ਕੈਦੀ ਬਲਵੰਤ ਸਿੰਘ ਉਰਫ ਬੰਤ ਪੁੱਤਰ ਇੰਦਰ ਸਿੰਘ ਨਿਵਾਸੀ ਪਿੰਡ ਗੋਸਾਵਾਲ, ਮਹਿਤਪੁਰ ਤੋਂ ਜਾਹ ਵਾਲੀ ਥਰਮਸ 'ਚ ਲੁਕੋ ਕੇ ਰੱਖੇ ਦੋ ਮਬਾਈਲ, ਸਿਮ, ਬੈਟਰੀਆਂ ਅਤੇ 10 ਗ੍ਰਾਮ ਅਫੀਮ, ਨਸ਼ੀਲਾ ਪਾਊਡਰ ਬਰਾਮਦ ਕੀਤਾ। ਦੋਸ਼ੀ ਵਿਰੁੱਧ ਥਾਣਾ ਕੋਤਵਾਲੀ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਜੇਲ ਤੋਂ ਪੁੱਛਗਿੱਛ ਲਈ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।


Related News