ਕੇਂਦਰੀ ਜੇਲ੍ਹ ’ਚੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ, ਮਾਮਲਾ ਦਰਜ
Saturday, Jan 18, 2025 - 04:20 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ 10 ਮੋਬਾਇਲ ਫੋਨ, 4 ਨਸ਼ੀਲੇ ਜਾਪਦੇ ਕੈਪਸੂਲ, 289 ਪੁੜੀਆਂ ਜਰਦਾ (ਤੰਬਾਕੂ), 36 ਬੰਡਲ ਬੀੜੀਆਂ, 217 ਗ੍ਰਾਮ ਚਿੱਟੇ ਰੰਗ ਦਾ ਪਦਾਰਥ ਬਰਾਮਦ ਹੋਇਆ ਹੈ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 10414 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਅੰਦਰ 30 ਦਸੰਬਰ 2024 ਤੋਂ 8 ਜਨਵਰੀ 2025 ਤੱਕ ਤਲਾਸ਼ੀ ਲਈ ਗਈ।
ਇਸ ਦੌਰਾਨ ਅਤੇ ਅਣਪਛਾਤੇ ਵਿਅਕਤੀਆਂ ਵਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਥਰੋ ਕਰਨ ’ਤੇ 5 ਕੀਪੈਡ ਮੋਬਾਇਲ ਫੋਨ, 5 ਟੱਚ ਸਕਰੀਨ ਮੋਬਾਇਲ ਫੋਨ, 4 ਨਸ਼ੀਲੇ ਜਾਪਦੇ ਕੈਪਸੂਲ, 289 ਪੁੜੀਆਂ ਜਰਦਾ (ਤੰਬਾਕੂ), 36 ਬੰਡਲ ਬੀੜੀਆਂ, 217 ਗ੍ਰਾਮ ਚਿੱਟੇ ਰੰਗ ਦਾ ਪਦਾਰਥ ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।