ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਮੰਨਾ ਤੋਂ ਜੇਲ੍ਹ 'ਚ ਮਿਲਿਆ ਮੋਬਾਇਲ, ਕਰਨ ਲੱਗਾ ਸੀ ਇਹ ਕਾਰਾ

Monday, Oct 10, 2022 - 01:28 PM (IST)

ਫਿਰੋਜ਼ਪੁਰ (ਕੁਮਾਰ) : ਡੀ. ਆਈ. ਜੀ. ਫਿਰੋਜ਼ਪੁਰ ਸਰਕਲ ਤੇਜਿੰਦਰ ਸਿੰਘ ਮੌੜ ਅਤੇ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਮੁਤਾਬਕ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਹਵਾਲਾਤੀ ਮਨਪ੍ਰੀਤ ਸਿੰਘ ਉਰਫ਼ ਮੰਨਾ ਕੋਲੋਂ ਮੋਬਾਇਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਸਹਾਇਕ ਸੁਪਰਡੈਂਟਾਂ ਨਿਰਮਲ ਸਿੰਘ ਅਤੇ ਗੁਰਤੇਜ ਸਿੰਘ ਦੀ ਅਗਵਾਈ 'ਚ ਤਲਾਸ਼ੀ ਮੁਹਿੰਮ ਦੌਰਾਨ ਹਵਾਲਾਤੀਆਂ ਕੋਲੋਂ 13 ਮੋਬਾਇਲ ਬਰਾਮਦ ਕੀਤੇ ਗਏ ਹਨ, ਜਿਸ ਵਿੱਚ ਗੈਂਗਸਟਰ ਮਨਪ੍ਰੀਤ ਮੰਨਾ ਦਾ ਨਾਮ ਵੀ ਸ਼ਾਮਲ ਹੈ। ਪੁਲਸ ਨੇ 4 ਹਵਾਲਾਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ- ਧੀ ਨੂੰ ਕਰਵਾਚੌਥ ਦਾ ਵਰਤ ਦੇ ਕੇ ਵਾਪਸ ਪਰਤ ਰਹੇ ਪਤੀ-ਪਤਨੀ ਨਾਲ ਵਾਪਰੀ ਅਣਹੋਣੀ, ਪਤੀ ਦੀ ਤੜਫ਼-ਤੜਫ਼ ਕੇ ਹੋਈ ਮੌਤ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਤੇਜ ਸਿੰਘ ਨੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੇ ਮੌਕੇ ’ਤੇ ਪੁੱਜੇ ਡਿਪਟੀ ਸੁਪਰਡੈਂਟ ਯੋਗੇਸ਼ ਜੈਨ ਦੀ ਹਾਜ਼ਰੀ ਵਿੱਚ ਜੇਲ੍ਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਖ਼ੁਦ ਨੂੰ ਜ਼ਖ਼ਮੀ ਕਰਨ ਦੀ ਵੀ ਕੋਸ਼ਿਸ਼ ਕੀਤੀ। ਸਹਾਇਕ ਸੁਪਰਡੈਂਟ ਮੁਤਾਬਕ ਜਦੋਂ ਉਨ੍ਹਾਂ ਦੀ ਟੀਮ ਨੇ ਬਲਾਕ ਨੰਬਰ 3 ਦੀ ਚੱਕੀ ਨੰਬਰ 1 'ਚ ਬੰਦ ਹਵਾਲਾਤੀ ਦੀ ਚੈਕਿੰਗ ਕੀਤਾ ਤਾਂ ਗੈਂਗਸਟਰ ਮਨਪ੍ਰੀਤ ਮੰਨਾ ਨੇ ਆਪਣਾ ਮੋਬਾਇਲ ਕੰਧ ਵਿੱਚ ਮਾਰ ਕੇ ਤੋੜਣ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਮੋਬਾਇਲ ਥੋੜਾ ਟੁੱਟ ਗਿਆ ਪਰ ਪੁਲਸ ਨੇ ਉਸ ਨੂੰ ਆਪਣੇ ਕਬਜ਼ੇ 'ਚ ਲ਼ੈ ਲਿਆ ਹੈ । ਜਿਸ ਤੋਂ ਬਾਅਦ ਗੈਂਗਸਟਰ ਮੰਨਾ ਨੇ ਕੰਧ ਵਿੱਚ ਸਿਰ ਮਾਰ ਕੇ ਖ਼ੁਦ ਨੂੰ ਜ਼ਖ਼ਮੀ ਵੀ ਕਰਨਾ ਚਾਹਿਆ। ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਇੰਸਪੈਕਟਰ ਅਜਮੇਰ ਸਿੰਘ ਨੂੰ ਸੌਂਪੀ ਗਈ ਹੈ ਅਤੇ ਪੁਲਸ ਕਾਰਵਾਈ ਕਰ ਰਹੀ ਹੈ ਕਿ ਇਸ ਮੋਬਾਇਲ ਕਿੱਥੋਂ ਅਤੇ ਰਾਹੀਂ ਆਇਆ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਂਝੇ ਕਰੋ।


Simran Bhutto

Content Editor

Related News