ਫਿਰੋਜ਼ਪੁਰ ਜੇਲ੍ਹ ''ਚ ਤਲਾਸ਼ੀ ਦੌਰਾਨ ਹਵਾਲਾਤੀ ਤੋਂ ਮੋਬਾਇਲ ਫ਼ੋਨ ਬਰਾਮਦ
Tuesday, Feb 27, 2024 - 05:14 PM (IST)

ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਹਵਾਲਾਤੀ ਤੋਂ ਇੱਕ ਮੋਬਾਇਲ ਫ਼ੋਨ ਸਮੇਤ ਸਿਮ ਕਾਰਡ ਬਰਾਮਦ ਹੋਇਆ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸਹਾਇਕ ਸੁਪਰੀਡੈਂਟ ਰਿਸ਼ਵ ਪਾਲ ਗੋਇਲ ਵੱਲੋਂ ਭੇਜੇ ਪੱਤਰ ਦੇ ਆਧਾਰ ’ਤੇ ਹਵਾਲਾਤੀ ਹਰਵੀਰ ਸਿੰਘ ਉਰਫ਼ ਮਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਅਨੁਸਾਰ ਜਦੋਂ ਉਨ੍ਹਾਂ ਨੇ ਨਵੀਂ ਬੈਰਕ ਨੰਬਰ-6 ਦੀ ਅਚਨਚੇਤ ਤਲਾਸ਼ੀ ਲਈ ਤਾਂ ਉੱਥੇ ਬੰਦ ਹਵਾਲਾਤੀ ਹਰਵੀਰ ਸਿੰਘ ਪਾਸੋਂ ਇੱਕ ਵੀਵੋ ਟੱਚ ਸਕਰੀਨ ਮੋਬਾਈਲ ਫ਼ੋਨ ਸਮੇਤ ਸਿਮ ਕਾਰਡ ਬਰਾਮਦ ਹੋਇਆ।