ਮੋਬਾਇਲ ਫੋਨ ਚੋਰੀ ਹੋਣ ’ਤੇ ਪਰੇਸ਼ਾਨ ਜਨਾਨੀ ਨੇ ਨਿਗਲੀ ਜ਼ਹਿਰੀਲੀ ਵਸਤੂ
Saturday, Jun 18, 2022 - 01:23 PM (IST)

ਗੁਰਦਾਸਪੁਰ (ਹੇਮੰਤ) - ਗੁਰਦਾਸਪੁਰ ’ਚ ਇਕ ਜਨਾਨੀ ਵਲੋਂ ਜ਼ਹਿਰੀਲੀ ਵਸਤੂ ਨਿਗਲ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਹੈ। ਇਸ ਸਬੰਧੀ ਜਦੋਂ ਪੀੜਤ ਜਨਾਨੀ ਮੀਨੂੰ ਪਤਨੀ ਮਨਜੀਤ ਨਿਵਾਸੀ ਦੀਨਾਨਗਰ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦੇ ਇਕ ਰਿਸ਼ਤੇਦਾਰ ਵੱਲੋਂ ਉਸ ਦਾ ਮੋਬਾਇਲ ਫੋਨ ਚੋਰੀ ਕਰ ਲਿਆ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ
ਇਸ ਸਬੰਧੀ ਉਸ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਪਰ ਉਸ ਦਾ ਮੋਬਾਇਲ ਨਹੀ ਮਿਲੀਆ। ਇਸ ਕਾਰਨ ਉਸ ਨੇ ਦੁਖੀ ਹੋ ਕੇ ਸਵੇਰੇ ਤੜ੍ਹਕਸਾਰ ਜ਼ਹਿਰੀਲੀ ਵਸਤੂ ਖਾ ਲਈ। ਇਸ ਸਬੰਧੀ ਜਦ ਐਮਰਜੈਸੀ ਤਾਇਨਾਤ ਡਾਕਟਰ ਲਵ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਜਨਾਨੀ ਹਸਪਤਾਲ ’ਚ ਜ਼ੇਰੇ ਇਲਾਜ ਹੈ। ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਅਤੇ 72 ਘੰਟੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।