ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, 10 ਮੋਬਾਇਲ ਫ਼ੋਨ ਸਣੇ ਸਿਮ ਕਾਰਡ ਤੇ ਏਅਰਪੌਡ ਹੋਏ ਬਰਾਮਦ

Wednesday, Mar 08, 2023 - 12:36 PM (IST)

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, 10 ਮੋਬਾਇਲ ਫ਼ੋਨ ਸਣੇ ਸਿਮ ਕਾਰਡ ਤੇ ਏਅਰਪੌਡ ਹੋਏ ਬਰਾਮਦ

ਕਪੂਰਥਲਾ (ਓਬਰਾਏ)- ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਨਹੀਂ ਰੁਕ ਰਿਹਾ ਹੈ। ਹੁਣ ਇਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ। ਉਂਝ ਤਾਂ ਜੇਲ੍ਹਾਂ 'ਚ ਮੋਬਾਇਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜ਼ਿਲ੍ਹਿਆਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ। ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਇਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।

ਇਹ ਵੀ ਪੜ੍ਹੋ : ਖ਼ਾਲਸਾਈ ਰੰਗ 'ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਦੂਜੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ’ਚ ਟੇਕਿਆ ਮੱਥਾ
ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਇਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 10 ਮੋਬਾਇਲ ਫ਼ੋਨ, 7 ਸਿਮ ਕਾਰਡ, 2 ਏਅਰਪੌਡ, 1 ਅਡਾਪਟਰ, 1 ਡਾਟਾ ਕੇਬਲ ਆਦਿ ਬਰਾਮਦ ਕੀਤਾ ਹੈ।  ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ ਅਣਪਛਾਤੇ ਸਮੇਤ ਜੇਲ੍ਹ ਵਿੱਚ ਬੰਦ 4 ਗੈਂਗਸਟਰਾਂ ਅਤੇ 4 ਹਵਾਲਾਤੀਆਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨ ਦੇ ਹੋਏ ਕਤਲ ਮਗਰੋਂ ਸ਼ਹਿਰ ਪੁਲਸ ਛਾਉਣੀ 'ਚ ਤਬਦੀਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News