ਸੁਰਖੀਆਂ ''ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਮੋਬਾਇਲ ਫ਼ੋਨ ਸਮੇਤ ਬਰਾਮਦ ਹੋਈਆਂ ਇਹ ਚੀਜ਼ਾਂ

Saturday, Apr 22, 2023 - 12:55 PM (IST)

ਸੁਰਖੀਆਂ ''ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਮੋਬਾਇਲ ਫ਼ੋਨ ਸਮੇਤ ਬਰਾਮਦ ਹੋਈਆਂ ਇਹ ਚੀਜ਼ਾਂ

ਕਪੂਰਥਲਾ (ਓਬਰਾਏ)- ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਰੁਕ ਨਹੀਂ ਰਿਹਾ।,ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ। ਉਂਝ ਤਾਂ ਜੇਲ੍ਹਾਂ ਵਿੱਚ ਮੋਬਾਇਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਜ਼ਿਲ੍ਹਿਆਂ ਵਿਚੋਂ ਹੀ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਆਪਣੇ ਨੈੱਟਵਰਕ ਚਲਾਉਂਦੇ ਹਨ।

ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਇਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।  ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਇਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਬੈਟਰੀਆਂ ਸਮੇਤ 8 ਮੋਬਾਇਲ ਫ਼ੋਨ, 5 ਸਿਮ ਕਾਰਡ, 1 ਡੋਂਗਲ, 2 ਡਾਟਾ ਕੇਬਲ ਅਤੇ ਹੈੱਡ ਫ਼ੋਨ ਆਦਿ ਬਰਾਮਦ ਕੀਤੇ ਗਏ ਹਨ। ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ 2 ਅਣਪਛਾਤੇ ਸਮੇਤ 7 ਲੋਕਾਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ।

ਇਹ ਵੀ ਪੜ੍ਹੋ :  ਟਾਂਡਾ 'ਚ ਧੂਮਧਾਮ ਨਾਲ ਮਨਾਇਆ ਗਿਆ ਈਦ-ਉੱਲ-ਫਿਤਰ ਦਾ ਤਿਉਹਾਰ, ਵੇਖੋ ਤਸਵੀਰਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News