ਫਿਰੋਜ਼ਪੁਰ ਜੇਲ੍ਹ ''ਚ ਬੰਦ ਇੱਕ ਕੈਦੀ ਕੋਲੋਂ ਮੋਬਾਇਲ ਬਰਾਮਦ
Wednesday, Jan 01, 2025 - 11:43 AM (IST)
ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਕੈਦੀ ਕੋਲੋਂ ਮੋਬਾਇਲ ਫ਼ੋਨ ਬਰਾਮਦ ਹੋਇਆ ਹੈ, ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਵੱਲੋਂ ਭੇਜੀ ਲਿਖਤੀ ਸੂਚਨਾ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਕੈਦੀ ਛਣਕਾ ਉਰਫ਼ ਸੁਖਜਿੰਦਰ ਪਾਲ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਨਾਮਜ਼ਦ ਕੈਦੀ ਕੋਲੋਂ ਇਕ ਕੀਪੈਡ ਮੋਬਾਇਲ ਫ਼ੋਨ ਬਰਾਮਦ ਹੋਇਆ।