ਮੁੜ ਚਰਚਾ ''ਚ ਆਈ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਅੱਤਵਾਦੀ ਹਰਚਰਨ ਸਿੰਘ ਤੋਂ ਮਿਲਿਆ ਮੋਬਾਇਲ

Monday, Dec 12, 2022 - 12:50 PM (IST)

ਮੁੜ ਚਰਚਾ ''ਚ ਆਈ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਅੱਤਵਾਦੀ ਹਰਚਰਨ ਸਿੰਘ ਤੋਂ ਮਿਲਿਆ ਮੋਬਾਇਲ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਇਕ ਵਾਰ ਫਿਰ ਚਰਚਾ 'ਚ ਆ ਗਈ ਹੈ। ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਚਲਾਏ ਗਏ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀ ਹਵਾਲਾਤੀ ਹਰਚਰਨ ਸਿੰਘ ਕੋਲੋਂ ਇਕ ਮੋਬਾਇਲ ਅਤੇ 2 ਸਿਮ ਕਾਰਡ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਰਾਮਦਗੀ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਅੱਤਵਾਦੀ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਵਿਆਹ ਤੋਂ ਪਰਤ ਰਿਹਾ ਨੌਜਵਾਨ ਆਇਆ ਟ੍ਰੈਕਟਰ ਥੱਲੇ, ਸੜਕ ’ਤੇ ਪਾਣੀ ਵਾਂਗ ਵਗਿਆ ਖੂਨ, ਲੋਕ ਦੇਖਦੇ ਰਹੇ ਤਮਾਸ਼ਾ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਅਯੂਬ ਮਸੀਹ ਨੇ ਦੱਸ਼ਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਸ਼ਮੀਰ ਸਿੰਘ ਨੇ ਪੁਲਸ ਨੂੰ ਭੇਜੇ ਲਿਖਤੀ ਪੱਤਰ ਮੁਤਾਬਕ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਵੈਦ ਦੇ ਦਿਸ਼ਾ-ਨਿਰਦੇਸ਼ਾ 'ਤੇ ਜਦੋਂ ਜੇਲ੍ਹ ਅਧਿਕਾਰੀਆਂ ਨੂੰ ਨਾਲ ਲੈ ਕੇ ਹਾਈ ਸਕਿਓਰਿਟੀ ਜ਼ੋਨ ਦੀ ਤਲਾਸ਼ੀ ਲਈ ਤਾਂ ਅੱਤਵਾਦੀ ਹਵਾਲਾਤੀ ਕੋਲੋਂ ਓਪੋ ਟੱਚ ਸਕਰੀਨ ਕਾਲੇ ਰੰਗ ਦਾ ਮੋਬਾਇਲ ਅਤੇ 2 ਏਅਰਟੇਲ ਕੰਪਨੀਆਂ ਦੇ 2 ਸਿਮ ਕਾਰਡ ਬਰਾਮਦ ਹੋਏ। ਆਏ ਦਿਨ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਮੋਬਾਇਲ ਮਿਲਣ ਦੀਆਂ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ , ਜੋ ਕਿਤੇ ਨਾ ਕਿਤੇ ਜੇਲ੍ਹ ਅਤੇ ਪੁਲਸ ਪ੍ਰਸ਼ਾਸਨ 'ਤੇ ਸਵਾਲਿਆਂ ਨਿਸ਼ਾਨ ਖੜ੍ਹੇ ਕਰਦਾ ਹੈ। 

ਇਹ ਵੀ ਪੜ੍ਹੋ- ਕੈਨੇਡਾ ਤੋਂ ਫਿਰ ਆਈ ਦਰਦਨਾਕ ਖ਼ਬਰ, ਮਾਪਿਆਂ ਦੇ 26 ਸਾਲਾ ਪੁੱਤ ਦੀ ਹਾਦਸੇ 'ਚ ਹੋਈ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News