ਹਵਾਲਾਤੀ ਕੋਲੋਂ ਮੋਬਾਇਲ ਬਰਾਮਦ
Friday, Mar 02, 2018 - 03:09 PM (IST)

ਤਰਨਤਾਰਨ (ਰਾਜੂ)-ਥਾਣਾ ਸਿਟੀ ਪੱਟੀ ਦੀ ਪੁਲਸ ਨੇ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ ਹੋਣ ਦੇ ਦੋਸ਼ ਹੇਠ ਉੁਸ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਹਵਾਲਾਤੀ ਅਵਤਾਰ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਪੱਤੀ ਨੰਗਲ ਕੀ ਸੁਰਸਿੰਘ ਬੈਰਕ ਨੰ. 5 ਅੰਦਰ ਬੰਦ ਹੈ। ਉਸ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਹਵਾਲਾਤੀ ਦੀ ਪੈਂਟ ਦੀ ਜੇਬ 'ਚੋਂ ਮੋਬਾਇਲ ਬਰਾਮਦ ਹੋਇਆ।