Punjab: ਦੁਕਾਨ ਲੁੱਟਣ ਆਏ ਲੁਟੇਰਿਆਂ ਨੂੰ ਬਾਹਰੋਂ ਲਾ 'ਤਾ ਸ਼ਟਰ! ਫਿਰ ਕਹਿੰਦੇ- ਭਾਜੀ ਸ਼ਟਰ ਚੁਕਵਾ ਦਿਓ, ਘਰ ਵੀ...

Tuesday, Mar 10, 2026 - 06:48 PM (IST)

Punjab: ਦੁਕਾਨ ਲੁੱਟਣ ਆਏ ਲੁਟੇਰਿਆਂ ਨੂੰ ਬਾਹਰੋਂ ਲਾ 'ਤਾ ਸ਼ਟਰ! ਫਿਰ ਕਹਿੰਦੇ- ਭਾਜੀ ਸ਼ਟਰ ਚੁਕਵਾ ਦਿਓ, ਘਰ ਵੀ...

ਹੁਸ਼ਿਆਰਪੁਰ/ਦਸੂਹਾ (ਵੈੱਬ ਡੈਸਕ)- ਹੁਸ਼ਿਆਰਪੁਰ ਦੇ ਫਗਵਾੜਾ ਰੋਡ 'ਤੇ ਸਥਿਤ ਪਿੰਡ ਅੱਡਾ ਫੁੱਗਲਾਣਾ 'ਚ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਮੋਬਾਇਲ ਦੀ ਦੁਕਾਨ ਲੁੱਟਣ ਆਏ ਹਥਿਆਰਬੰਦ ਲੁਟੇਰਿਆਂ ਨੂੰ ਲੋਕਾਂ ਦੀ ਦੁਕਾਨ ਦਾ ਸ਼ਟਰ ਬੰਦ ਕਰਕੇ ਉਨ੍ਹਾਂ ਨੂੰ ਅੰਦਰ ਹੀ ਬੰਦ ਕਰ ਦਿੱਤਾ। ਸੂਤਰਾਂ ਮੁਤਾਬਕ ਜਿਵੇਂ ਹੀ ਹਥਿਆਰਬੰਦ ਲੁਟੇਰੇ ਮੋਬਾਇਲ ਦੀ ਦੁਕਾਨ 'ਚ ਦਾਖ਼ਲ ਹੋਏ ਅਤੇ ਗੁੰਡਾਗਰਦੀ ਕਰਨੀ ਸ਼ੁਰੂ ਕੀਤੀ। ਸਥਾਨਕ ਲੋਕਾਂ ਨੇ ਤੁਰੰਤ ਮੁਸਤੈਦੀ ਵਿਖਾਉਂਦੇ ਹੋਏ ਬਾਹਰੋਂ ਦੁਕਾਨ ਦਾ ਸ਼ਟਰ ਬੰਦ ਕਰ ਦਿੱਤਾ। ਇਸ ਦੌਰਾਨ ਦੁਕਾਨ 'ਚ ਕੰਮ ਕਰਨ ਵਾਲੀਆਂ ਦੋ ਕੁੜੀਆਂ ਵੀ ਲੁਟੇਰਿਆਂ ਦੇ ਨਾਲ ਅੰਦਰ ਹੀ ਫਸ ਗਈਆਂ।

ਇਹ ਵੀ ਪੜ੍ਹੋ:  ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ

PunjabKesari

ਪਹਿਲਾਂ ਡਰਾਇਆ ਫਿਰ ਕਰਨ ਲੱਗੇ ਮਿੰਨਤਾਂ 
ਸ਼ੁਰੂ 'ਚ ਲੁਟੇਰਿਆਂ ਨੇ ਦੁਕਾਨ ਦੇ ਅੰਦਰ ਭੰਨਤੋੜ ਕੀਤੀ ਅਤੇ ਉੱਚੀ ਆਵਾਜ਼ਾਂ ਕੱਢ ਕੇ ਬਾਹਰ ਖੜ੍ਹੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਉਹ ਬੁਰੀ ਤਰ੍ਹਾਂ ਫਸ ਚੁੱਕੇ ਹਨ ਤਾਂ ਉਨ੍ਹਾਂ ਦੇ ਸੁਰ ਬਦਲ ਗਏ। ਲੁਟੇਰੇ ਸ਼ਟਰ ਖੁਲ੍ਹਵਾਉਣ ਲਈ ਲੋਕਾਂ ਦੀਆਂ ਮਿੰਨਤਾਂ ਕਰਨ ਲੱਗੇ ਅਤੇ ਕਹਿਣ ਲੱਗੇ, "ਭਾਈ ਸਾਹਿਬ, ਸ਼ਟਰ ਚੁੱਕ ਦਿਓ, ਸਾਨੂੰ ਘਰ ਵੀ ਜਾਣਾ ਹੈ।" ਲੋਕਾਂ ਨੇ ਲੁਟੇਰਿਆਂ ਨੂੰ ਲਗਭਗ 2 ਘੰਟੇ ਤੱਕ ਦੁਕਾਨ ਦੇ ਅੰਦਰ ਹੀ ਬੰਦ ਰੱਖਿਆ। ਇਸ ਤੋਂ ਬਾਅਦ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਲੋਕਾਂ ਨੇ ਮੁਲਜ਼ਮਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਹੁਣ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ।

 

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News