ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ! ਚੌਂਕੀ ਇੰਚਾਰਜ ਦਾ ਚੌਂਕੀ ਦੇ ਅੰਦਰੋਂ ਹੀ ਮੋਬਾਇਲ ਕਰ ਲਿਆ ਚੋਰੀ
Monday, Nov 11, 2024 - 05:47 AM (IST)

ਲੁਧਿਆਣਾ (ਗਣੇਸ਼/ਰਾਜ)- ਲੁਧਿਆਣਾ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ ਸਿਵਲ ਹਸਪਤਾਲ ਵਿਖੇ ਸਥਿਤ ਪੁਲਸ ਚੌਕੀ ਦੇ ਇੰਚਾਰਜ ਦਾ ਮੋਬਾਇਲ ਫ਼ੋਨ ਚੌਕੀ ਦੇ ਅੰਦਰੋਂ ਹੀ ਚੋਰੀ ਹੋ ਗਿਆ।
ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਰੇਸ਼ਮ ਸਿੰਘ ਨੇ ਦੱਸਿਆ ਕਿ ਉਹ ਆਪਣੀ ਡਿਊਟੀ 'ਤੇ ਤਾਇਨਾਤ ਸੀ। ਇਸ ਦੌਰਾਨ ਉਨ੍ਹਾਂ ਨੂੰ ਅਚਾਨਕ ਸੂਚਨਾ ਮਿਲੀ ਕਿ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਝਗੜਾ ਹੋ ਗਿਆ ਹੈ, ਜਿਸ ਤੋਂ ਬਾਅਦ ਉਹ ਪੁਲਸ ਪਾਰਟੀ ਨਾਲ ਐਮਰਜੈਂਸੀ 'ਚ ਪਹੁੰਚੇ ਤੇ ਦੋਵਾਂ ਧਿਰਾਂ ਦਾ ਝਗੜਾ ਸ਼ਾਂਤ ਕਰਵਾਇਆ ਗਿਆ।
ਇਹ ਵੀ ਪੜ੍ਹੋ- ਰੰਗ 'ਚ ਪੈ ਗਿਆ ਭੰਗ ; ਵਿਆਹ 'ਚ ਵਿਦਾਈ ਸਮੇਂ ਹੋ ਗਏ ਫਾ.ਇਰ, ਲਾੜੀ ਦੇ ਮੱਥੇ 'ਚ ਜਾ ਵੱਜੀ ਗੋ.ਲ਼ੀ
ਝਗੜਾ ਸੁਲਝਾਉਣ ਮਗਰੋਂ ਜਦੋਂ ਉਹ ਚੌਕੀ 'ਚ ਵਾਪਸ ਆਏ ਤਾਂ ਉਨ੍ਹਾਂ ਦਾ ਮੋਬਾਇਲ ਫ਼ੋਨ ਗਾਇਬ ਸੀ। ਕੋਈ ਅਣਪਛਾਤਾ ਵਿਅਕਤੀ ਚੌਂਕੀ ਦੇ ਅੰਦਰੋਂ ਹੀ ਉਨ੍ਹਾਂ ਦਾ ਮੋਬਾਇਲ ਚੋਰੀ ਕਰਕੇ ਲੈ ਗਿਆ।
ਇਹ ਵੀ ਪੜ੍ਹੋ- ਨਵਜੰਮੀ ਧੀ ਨੂੰ ਦੇਖਣ ਜਾ ਰਹੇ ਨੌਜਵਾਨ ਨੂੰ 'ਕਾਲ' ਬਣ ਟੱਕਰੀ 'ਰੂਬੀਕਾਨ', ਰਸਤੇ 'ਚ ਹੀ ਗੁਆਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e