ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ 'ਚੋਂ 9 ਮੋਬਾਈਲਾਂ ਸਮੇਤ ਹੋਰ ਸਾਮਾਨ ਹੋਇਆ ਬਰਾਮਦ
Tuesday, Jul 04, 2023 - 09:21 AM (IST)
ਤਰਨਤਾਰਨ (ਰਮਨ) : ਕਰੋੜਾਂ ਰੁਪਏ ਦੀ ਲਾਗਤ ਸਮੇਤ ਨਵੀਂ ਤਕਨੀਕ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੋਬਾਈਲ, ਨਸ਼ੀਲੇ ਪਦਾਰਥ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਜੇਲ੍ਹ ਅੰਦਰੋਂ 9 ਮੋਬਾਈਲ, 6 ਸਿੱਮਾਂ, 27 ਬੰਡਲ ਬੀੜੀਆਂ ਦੇ, 12 ਪੈਕਟ ਤੰਬਾਕੂ, 5 ਕੂਲ ਲਿਪ, 10 ਡੱਬੀਆਂ ਮਾਚਿਸ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 1 ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਮਹਿਕਮੇ ਵੱਲੋਂ ਨਿਰਦੇਸ਼ ਜਾਰੀ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਆਏ ਦਿਨ ਤਲਾਸ਼ੀ ਅਭਿਆਨ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 9 ਮੋਬਾਈਲ ਫੋਨ, 6 ਸਿੱਮਾਂ, 27 ਬੰਡਲ ਬੀੜੀਆਂ ਦੇ, 12 ਪੈਕਟ ਤੰਬਾਕੂ, 5 ਕੂਲ ਲਿਪ, 10 ਡੱਬੀਆਂ ਮਾਚਿਸ ਦੀਆਂ ਬਰਾਮਦ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿੱਚ ਮਲਕੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਉਧਮ ਸਿੰਘ ਨਗਰ ਅੰਮ੍ਰਿਤਸਰ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮਾਨਸੂਨ ਦੇ ਸਰਗਰਮ ਹੋਣ ਮਗਰੋਂ ਪਾਵਰਕਾਮ ਨੂੰ ਵੱਡੀ ਰਾਹਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ