ਹਰਜੋਤ ਬੈਂਸ ਵੱਲੋਂ ਜੇਲ੍ਹਾਂ ''ਚ ਮੋਬਾਇਲਾਂ ਦੀ ਵਰਤੋਂ ''ਤੇ ਮੁਕੰਮਲ ਰੋਕ ਲਗਾਉਣ ਲਈ ਤਕਨੀਕੀ ਹੱਲ ਤਲਾਸ਼ਣ ਦੇ ਨਿਰਦੇਸ਼

05/19/2022 11:16:16 PM

ਚੰਡੀਗੜ੍ਹ (ਬਿਊਰੋ) : ਸੂਬੇ ਦੀਆਂ ਜੇਲ੍ਹਾਂ ਨੂੰ ਅਸਲ ਅਰਥਾਂ ਵਿੱਚ 'ਸੁਧਾਰ ਘਰ' ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਬਾਇਲ ਫੋਨਾਂ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਅਤੇ ਜੇਲ੍ਹਾਂ ਦੇ ਅੰਦਰ ਚੱਲ ਰਹੇ ਮੋਬਾਇਲਾਂ ਬਾਰੇ ਪਤਾ ਲਗਾਉਣ ਲਈ ਨਵੀਨਤਮ ਟੈਕਨਾਲੋਜੀ ਵਰਤਣ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇ। ਇੱਥੇ ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਜੇਲ੍ਹਾਂ 'ਚ ਨਫ਼ਰੀ (ਮੈਨ ਪਾਵਰ) ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਤੇ ਜੇਲ੍ਹ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕੈਦੀਆਂ 'ਤੇ ਨਕੇਲ ਕੱਸਣ ਲਈ ਵਾਧੂ ਪੁਲਸ ਕਰਮਚਾਰੀ ਤਾਇਨਾਤ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਦੀਆਂ ਮੁਫ਼ਤ ਵਰਦੀਆਂ ਲਈ 92.95 ਕਰੋੜ ਜਾਰੀ : ਮੀਤ ਹੇਅਰ

PunjabKesari

ਮੰਤਰੀ ਨੇ ਕਿਹਾ, ''ਜੇਲ੍ਹਾਂ 'ਚੋਂ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਨੂੰ ਤੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਇਕ ਨਿਰਧਾਰਤ ਸਮੇਂ 'ਚ ਜੇਲ੍ਹਾਂ 'ਚੋਂ ਸਭ ਤੋਂ ਵੱਧ ਮੋਬਾਇਲ ਫੋਨ ਜ਼ਬਤ ਕੀਤੇ ਗਏ ਹਨ। ਭਵਿੱਖ ਵਿੱਚ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜੇਲ੍ਹਾਂ ਦੇ ਅੰਦਰੋਂ ਇਕ ਵੀ ਗੈਰ-ਕਾਨੂੰਨੀ ਗਤੀਵਿਧੀ ਨਾ ਕੀਤੀ ਜਾ ਸਕੇ।''

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

PunjabKesari

ਜ਼ਿਕਰਯੋਗ ਹੈ ਕਿ ਇਕ ਭਾਰਤੀ ਆਈ.ਟੀ./ਕਮਿਊਨੀਕੇਸ਼ਨ ਸਿਸਟਮ ਇੰਟੀਗ੍ਰੇਸ਼ਨ ਕੰਪਨੀ ਐੱਮ.ਏ.ਪੀ.ਐੱਲ. ਨੇ ਪੇਸ਼ਕਾਰੀ ਦਿੱਤੀ ਅਤੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਓ. ਮੈਪਿੰਗ ਰਾਹੀਂ ਜੇਲ੍ਹਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਜੀ.ਓ. ਫੈਂਸਿੰਗ ਅਤੇ ਟੈਕਨਾਲੋਜੀ ਰਾਹੀਂ ਮੋਬਾਇਲ, ਵਟਸਐਪ ਅਤੇ ਹੋਰ ਕਾਲਾਂ ਦੇ ਸਿਗਨਲ ਪ੍ਰਾਪਤ ਕੀਤੇ ਜਾ ਸਕਣਗੇ। ਇਸ ਟੈਕਨਾਲੋਜੀ ਰਾਹੀਂ ਰੀਅਲ ਟਾਈਮ ਡਾਟਾ ਤਿਆਰ ਕੀਤਾ ਜਾਂਦਾ ਹੈ। ਮੋਬਾਇਲ ਫੋਨ ਉਪਭੋਗਤਾਵਾਂ ਦੀ ਅਸਲ ਸਥਿਤੀ ਦਾ ਪਤਾ ਲਗਾਉਣ ਤੋਂ ਇਲਾਵਾ ਕਾਲ ਨੂੰ ਤੁਰੰਤ ਬਲਾਕ ਕੀਤਾ ਜਾ ਸਕੇਗਾ। ਮੀਟਿੰਗ 'ਚ ਏ.ਡੀ.ਜੀ.ਪੀ. ਜੇਲ੍ਹਾਂ ਵਰਿੰਦਰ ਕੁਮਾਰ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਤੇ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਨੌਜਵਾਨ ਨੇ ਕੀਤੀ ਖੁਦਕੁਸ਼ੀ, ਨਾਨਕਾ ਪਰਿਵਾਰ ਨੇ ਕਤਲ ਦਾ ਲਾਇਆ ਦੋਸ਼, ਅੰਤਿਮ ਸੰਸਕਾਰ ਵੇਲੇ ਹੋਇਆ ਹੰਗਾਮਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News