ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਫਿਰ ਸੰਨ੍ਹ, 6 ਮੋਬਾਇਲ ਬਰਾਮਦ

Monday, Oct 30, 2023 - 02:53 PM (IST)

ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਫਿਰ ਸੰਨ੍ਹ, 6 ਮੋਬਾਇਲ ਬਰਾਮਦ

ਲੁਧਿਆਣਾ (ਸਿਆਲ) : ਕੇਂਦਰੀ ਜੇਲ੍ਹ ’ਚ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਹਵਾਲਾਤੀਆਂ ਤੋਂ 6 ਮੋਬਾਇਲ ਬਰਾਮਦ ਕੀਤੇ ਹਨ। ਸਹਾਇਕ ਸੁਪਰੀਡੈਂਟ ਸੁਰਿੰਦਰਪਾਲ ਸਿੰਘ ਅਤੇ ਗਗਨਦੀਪ ਸ਼ਰਮਾ ਦੀ ਸ਼ਿਕਾਇਤ ’ਤੇ ਪ੍ਰਭਜੋਤ ਸਿੰਘ, ਸੂਰਜ ਸਿੰਘ, ਪ੍ਰਦੀਪ ਕੁਮਾਰ, ਸਾਹਿਲ ਕੰਡਾ, ਸੰਦੀਪ ਸਿੰਘ, ਮਨੀਸ਼ ਤਨੇਜਾ ’ਤੇ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਨੇ ਕੇਸ ਦਰਜ ਕੀਤਾ ਹੈ।

ਸਹਾਇਕ ਸੁਪਰੀਡੈਂਟ ਜੇਲ੍ਹ ਨੇ ਦੱਸਿਆ ਕਿ ਰੁਟੀਨ ਚੈਕਿੰਗ ’ਚ ਮੋਬਾਇਲਾਂ ਦੀ ਬਰਾਮਦਗੀ ਹੋਈ ਹੈ। ਏ. ਐੱਸ. ਆਈ. ਜਨਕ ਰਾਜ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ’ਚ ਪਤਾ ਕੀਤਾ ਜਾਵੇਗਾ ਕਿ ਇਹ ਮੋਬਾਇਲ ਕਿਸ ਰਾਹੀਂ ਉਨ੍ਹਾਂ ਕੋਲ ਪੁੱਜੇ।


author

Babita

Content Editor

Related News