ਕੇਂਦਰੀ ਜੇਲ੍ਹ ’ਚੋਂ ਇਕ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

Wednesday, Jun 26, 2024 - 10:55 AM (IST)

ਕੇਂਦਰੀ ਜੇਲ੍ਹ ’ਚੋਂ ਇਕ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਕੈਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 6225 ਰਾਹੀਂ ਰਿਸ਼ਵਪਾਲ ਗੋਇਲ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪਰ ਨੇ ਦੱਸਿਆ ਕਿ ਮਿਤੀ 23 ਜੂਨ 2024 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਸਮੇਤ ਸਾਥੀ ਕਰਮਚਾਰੀਆਂ ਦੇ ਨਵੀਂ ਬੈਰਕ ਨੰਬਰ-4 ਦੀ ਤਲਾਸ਼ੀ ਦੌਰਾਨ ਕੈਦੀ ਲਵਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਹਾਮਦ ਚੱਕ ਕੋਲੋਂ 1 ਮੋਬਾਇਲ ਫੋਨ ਨੋਕੀਆ ਕੀਪੈਡ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਜਾਂਚ ਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News