ਨਹੀਂ ਰੁਕ ਰਿਹਾ ਜੇਲ੍ਹ ’ਚੋਂ ਮੋਬਾਇਲ ਮਿਲਣ ਦਾ ਸਿਲਸਿਲਾ, ਹੁਣ ਬਰਾਮਦ ਹੋਏ 8 ਮੋਬਾਇਲ
Sunday, Aug 04, 2024 - 11:31 AM (IST)

ਲੁਧਿਆਣਾ (ਸਿਆਲ) : ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਨਹੀਂ ਰੁਕ ਰਿਹਾ। ਇਸ ਕਾਰਨ ਬੈਰਕਾਂ ਦੀ ਚੈਕਿੰਗ ਦੌਰਾਨ 12 ਹਵਾਲਾਤੀਆਂ ਤੋਂ 8 ਮੋਬਾਇਲ ਬਰਾਮਦ ਹੋਏ ਹਨ। ਇਸ ’ਤੇ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਨੇ ਸਹਾਇਕ ਸੁਪਰੀਡੈਂਟ ਦੌਲਤ ਰਾਮ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਹਵਾਲਾਤੀਆਂ ਦੀ ਪਛਾਣ ਸਰਵਨ ਸਿੰਘ ਉਰਫ਼ ਗੱਬਰ ਸਿੰਘ, ਕੁਲਵਿੰਦਰ ਰਾਮ, ਮਨਦੀਪ ਸਿੰਘ ਉਰਫ਼ ਦੀਪੀ, ਕਮਲਜੀਤ ਸਿੰਘ ਉਰਫ਼ ਕਮਲ, ਕਰਮਜੀਤ ਸਿੰਘ ਉਰਫ਼ ਕਰਮਾ, ਸੁਖਰਾਜ ਸਿੰਘ ਉਰਫ਼ ਸੁੱਖਾ, ਨਿਤਿਨ ਉਰਫ਼ ਗੋਚਾ, ਅਮਰਪਾਲ ਸਿੰਘ, ਕੁਲਦੀਪ ਸਿੰਘ ਉਰਫ਼ ਦੀਪ, ਪ੍ਰਦੀਪ ਕੁਮਾਰ ਉਰਫ਼ ਬਾਵਲਾ, ਸੋਮਨਾਥ ਉਰਫ਼ ਸੋਨੂ, ਸਾਬਰ ਅਲੀ ਵਜੋਂ ਹੋਈ ਹੈ।