ਕੇਂਦਰੀ ਜੇਲ੍ਹ ’ਚੋਂ 9 ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ, ਮਾਮਲਾ ਦਰਜ

Wednesday, Sep 11, 2024 - 03:56 PM (IST)

ਕੇਂਦਰੀ ਜੇਲ੍ਹ ’ਚੋਂ 9 ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ 9 ਮੋਬਾਇਲ ਫੋਨ, 41 ਬੰਡਲ ਬੀੜੀਆਂ ਅਤੇ 61 ਪੁੜੀਆਂ ਜਰਦਾ ਬਰਾਮਦ ਹੋਇਆ ਹੈ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਣ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰਲੇ ਪਾਸਿਓਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਹ ਸਮਾਨ ਜੇਲ੍ਹ ਅੰਦਰ ਸੁੱਟਿਆ ਗਿਆ ਹੈ। ਤਲਾਸ਼ੀ ਲੈਣ ਦੌਰਾਨ ਲਾਵਾਰਿਸ 9 ਮੋਬਾਇਲ ਫੋਨ, 41 ਬੰਡਲ-ਬੀੜੀਆਂ ਅਤੇ 61 ਪੁੜੀਆਂ ਜਰਦਾ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News