ਕੇਂਦਰੀ ਜੇਲ੍ਹ ’ਚੋਂ 2 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
Friday, May 09, 2025 - 05:29 PM (IST)

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ 2 ਮੋਬਾਇਲ ਬਰਾਮਦ ਹੋਏ ਹਨ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀ ਸਮੇਤ ਇਕ ਹਵਾਲਾਤੀ ਖ਼ਿਲਾਫ਼ 52 ਪਰੀਸਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਇਕ ਪੱਤਰ ਨੰਬਰ ਰਾਹੀਂ ਹਰਨੇਕ ਸਿੰਘ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਦੌਰਾਨ ਇਕ ਮੋਬਾਇਲ ਫੋਨ ਕੀਪੈਡ ਸਮੇਤ ਬੈਟਰੀ ਤੇ ਬਿਨਾ ਸਿੰਮ ਕਾਰਡ ਬਰਾਮਦ ਕੀਤਾ।
ਜਾਂਚ ਕਰਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਇਕ ਹੋਰ ਪੱਤਰ ਨੰਬਰ ਰਾਹੀਂ ਯਾਦਵਿੰਦਰ ਸ਼ਰਮਾ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਤਲਾਸ਼ੀ ਦੌਰਾਨ ਦੋਸ਼ੀ ਹਵਾਲਾਤੀ ਨਿਸ਼ਾਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਸਤੀ ਚੰਦੇ ਵਾਲੀ, ਦਾਖਲੀ ਕਾਮਲ ਵਾਲਾ ਖੁਰਦ, ਥਾਣਾ ਮੱਲਾਂਵਾਲਾ ਜ਼ਿਲ੍ਹਾ ਫਿਰੋਜ਼ਪੁਰ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ ਕੀਪੈਡ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਕੀਤਾ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀ ਅਤੇ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।