ਨਾਭਾ ਦੀ ਮੈਕਸੀਮਮ ਸਕਿਓਰਿਟੀ ਜੇਲ੍ਹ ''ਚੋਂ 2 ਮੋਬਾਇਲ ਬਰਾਮਦ

Wednesday, Jul 08, 2020 - 10:28 AM (IST)

ਨਾਭਾ ਦੀ ਮੈਕਸੀਮਮ ਸਕਿਓਰਿਟੀ ਜੇਲ੍ਹ ''ਚੋਂ 2 ਮੋਬਾਇਲ ਬਰਾਮਦ

ਨਾਭਾ (ਖੁਰਾਣਾ) : ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ 'ਚ ਗਿਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਓਰਿਟੀ ਜੇਲ੍ਹ 'ਚੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਦੇ ਵੱਲੋਂ ਅਚਾਨਕ ਕੀਤੀ ਚੈਕਿੰਗ ਦੌਰਾਨ ਬੈਰਕ ਨੰਬਰ-2 ਦੇ ਵੱਖ-ਵੱਖ ਹਿੱਸਿਆਂ 'ਚ ਬੰਦ ਹਵਾਲਾਤੀ ਜਗਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਜਲੰਧਰ ਅਤੇ ਦੂਸਰਾ ਮੋਬਾਇਲ ਹਵਾਲਾਤੀ ਮਗਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਅੰਮ੍ਰਿਤਸਰ ਤੋਂ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਖੌਫਨਾਕ ਵਾਰਦਾਤ, ਮੁੰਡੇ ਦੀ ਲਾਸ਼ ਦੇਖ ਕੰਬ ਗਿਆ ਹਰ ਕਿਸੇ ਦਾ ਕਲੇਜਾ

ਇਸ ਮੌਕੇ ਮੈਕਸੀਮਮ ਸਕਿਓਰਟੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਲਿਖਤੀ ਪੱਤਰ ਨਾਭਾ ਕੋਤਵਾਲੀ ਨੂੰ ਦਿੱਤਾ, ਜਿਸ ਦੌਰਾਨ ਕਾਰਵਾਈ ਕਰਦਿਆਂ ਨਾਭਾ ਕੋਤਵਾਲੀ ਪੁਲਸ ਨੇ ਇਨ੍ਹਾਂ ਦੋਵਾਂ ਹਵਾਲਾਤੀਆਂ ਦੇ ਖਿਲਾਫ 52-A ਪ੍ਰਿਜ਼ਨ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ...ਤੇ ਹੁਣ ਘਰ ਬੈਠੇ ਸਮਾਰਟਫੋਨ ਰਾਹੀਂ ਮਿਲਣਗੀਆਂ OPD ਸਬੰਧੀ ਸੇਵਾਵਾਂ


author

Babita

Content Editor

Related News