ਸ੍ਰੀ ਫ਼ਤਹਿਗੜ੍ਹ ਸਾਹਿਬ ''ਚ ਸ਼ਹੀਦੀ ਸਭਾ ਦੌਰਾਨ ਗੁਆਚੇ ਫ਼ੋਨ ਪੁਲਸ ਨੇ ਕੀਤੇ ਬਰਾਮਦ
Thursday, Feb 06, 2025 - 03:34 PM (IST)
ਫ਼ਤਹਿਗੜ੍ਹ ਸਾਹਿਬ (ਵਿਪਨ): ਸ਼ਹੀਦੀ ਸਭਾ-2024 ਦੌਰਾਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ਥਾਵਾਂ ਤੋਂ ਗੁੰਮ ਹੋਏ ਮੋਬਾਈਲ ਫੋਨਾਂ ਵਿਚੋਂ 60 ਮੋਬਾਈਲ ਫੋਨ ਅੱਜ ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਨੇ ਆਪਣੇ ਦਫ਼ਤਰ ਵਿਖੇ ਫੋਨ ਮਾਲਕਾਂ ਦੇ ਸਪੁਰਦ ਕੀਤੇ। ਬਰਾਮਦ ਕੀਤੇ ਫੋਨਾਂ ਵਿਚ ਸੈਮਸੰਗ ਦੇ 12, ਵੀਵੋ ਦੇ 20, ਓਪੋ ਦੇ 14, ਆਈ ਫੋਨ 01, ਰੈੱਡਮੀ ਦੇ 12, ਆਨਰ ਦਾ 01 ਫੋਨ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - 'ਰਾਕੇਟ' ਬਣਿਆ ਪੰਜਾਬ ਦਾ ਤਹਿਸੀਲਦਾਰ! 4 ਮਿੰਟਾਂ 'ਚ ਕੀਤਾ 40 ਕਿੱਲੋਮੀਟਰ ਦਾ ਸਫ਼ਰ, ਹੋ ਗਿਆ ਸਸਪੈਂਡ
ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਟੈਕਨੀਕਲ ਸੈੱਲ, ਪੁਲਸ ਵਿਭਾਗ, ਫ਼ਤਹਿਗੜ੍ਹ ਸਾਹਿਬ ਵੱਲੋਂ ਆਈ.ਐੱਮ.ਈ.ਆਈ. ਟਰੈਕਿੰਗ ਅਤੇ ਸੀ.ਆਈ.ਈ.ਆਰ. ਪੋਰਟਲ ਦੀ ਮਦਦ ਨਾਲ ਗੁੰਮ ਹੋਏ ਫੋਨ ਟਰੇਸ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਹੁਣ ਤਕ 120 ਗੁੰਮ ਹੋਏ ਮੋਬਾਈਲ ਫੋਨ ਟਰੇਸ ਕਰ ਕੇ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...
ਜ਼ਿਲ੍ਹਾ ਪੁਲਸ ਮੁਖੀ ਨੇ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਵਿਅਕਤੀ ਦਾ ਫੋਨ ਗੁੰਮ ਹੁੰਦਾ ਹੈ ਜਾਂ ਚੋਰੀ ਹੁੰਦਾ ਹੈ, ਤਾਂ ਉਹ ਤੁਰੰਤ ਆਪਣੇ ਨਜ਼ਦੀਕੀ ਸਾਂਝ ਕੇਂਦਰ ਵਿਚ ਜਾ ਕੇ ਫੋਨ ਗੁੰਮ ਹੋਣ ਸਬੰਧੀ ਰਿਪੋਰਟ ਦਰਜ ਕਰਵਾਏ ਤਾਂ ਜੋ ਪੁਲਸ ਆਈ.ਐੱਮ. ਈ.ਆਈ. ਟਰੈਕਿੰਗ ਅਤੇ ਸੀ.ਆਈ.ਈ.ਆਰ. ਪੋਰਟਲ ਦੀ ਮਦਦ ਨਾਲ ਫੋਨ ਨੂੰ ਜਲਦੀ ਤੋਂ ਟਰੇਸ ਕਰ ਕੇ ਮਾਲਕ ਦੇ ਹਵਾਲੇ ਕਰ ਸਕੇ। ਇਸ ਮੌਕੇ ਮੋਬਾਈਲ ਫੋਨ ਮਾਲਕਾਂ ਵੱਲੋਂ ਜ਼ਿਲ੍ਹਾ ਪੁਲਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਗਈ ਤੇ ਜ਼ਿਲ੍ਹਾ ਪੁਲਸ ਮੁਖੀ ਦਾ ਧੰਨਵਾਦ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8