ਪੰਜਾਬ ਦੇ ਇਸ ਜ਼ਿਲ੍ਹੇ ਵਿਚ ਹੋਈ ਮੌਕ ਡਰਿੱਲ, ਪੁਲਸ ਨੇ ਸਾਂਭੇ ਮੋਰਚੇ

Thursday, May 29, 2025 - 06:16 PM (IST)

ਪੰਜਾਬ ਦੇ ਇਸ ਜ਼ਿਲ੍ਹੇ ਵਿਚ ਹੋਈ ਮੌਕ ਡਰਿੱਲ, ਪੁਲਸ ਨੇ ਸਾਂਭੇ ਮੋਰਚੇ

ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਐਮਰਜੈਂਸੀ ਹਾਲਾਤ ’ਚ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਇਕ ਵਿਆਪਕ ਅਤੇ ਸੰਯੁਕਤ ਮੌਕ ਡਰਿਲ ਦਾ ਆਯੋਜਨ ਕੀਤਾ। ਇਹ ਅਭਿਆਸ ਡਾ. ਅਖਿਲ ਚੌਧਰੀ ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਕੀਤੀ ਗਈ।

ਇਹ ਵੀ ਪੜ੍ਹੋ : ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਹੁਣ ਫਿਰੋਜ਼ਪੁਰ ਵਿਚ...

ਇਸ ਮੌਕੇ ਅਮਨਦੀਪ ਸਿੰਘ ਡੀ. ਐੱਸ. ਪੀ ਹਾਜ਼ਰ ਸਨ, ਜਿਨ੍ਹਾਂ ਨੇ ਪੁਲਸ ਮੁਲਾਜ਼ਮਾਂ ਨੂੰ ਐਮਰਜੈਂਸੀ ਪ੍ਰਬੰਧ ਅਤੇ ਸੁਰੱਖਿਆ ਦੀਆਂ ਨਵੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਚੌਧਰੀ ਨੇ ਦੱਸਿਆ ਕਿ ਅਜਿਹੀਆਂ ਮੌਕ ਡਰਿੱਲਾਂ ਨਾਲ ਸਿਰਫ ਤਿਆਰੀ ਹੀ ਨਹੀਂ, ਬਲਕਿ ਜ਼ਿਲ੍ਹੇ ਦੀ ਸੁਰੱਖਿਆ ਪ੍ਰਣਾਲੀ ਨੂੰ ਵੀ ਕਾਇਮ ਕੀਤਾ ਜਾਂਦਾ ਹੈ, ਜਿਸ ਨਾਲ ਕਿਸੇ ਵੀ ਅਣਚਾਹੀ ਸਥਿਤੀ ਦਾ ਤੇਜ਼ ਅਤੇ ਪ੍ਰਭਾਵਸ਼ਾਲੀ ਜਵਾਬ ਦਿੱਤਾ ਜਾ ਸਕੇ। ਇਹ ਅਭਿਆਸ ਪੁਲਸ ਮੁਲਾਜ਼ਮਾਂ ਦੀ ਸਮਰੱਥਾ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਡਰਿਲ ਵਿਚ ਵੱਖ-ਵੱਖ ਕਿਸਮਾਂ ਦੇ ਹਥਿਆਰਾਂ ਅਤੇ ਸੁਰੱਖਿਆ ਉਪਕਰਣਾਂ ਦੀ ਜਾਂਚ ਕੀਤੀ ਗਈ ਅਤੇ ਮੁਲਾਜ਼ਮਾਂ ਨੂੰ ਨਵੀਨਤਮ ਤਕਨੀਕਾਂ ਅਤੇ ਰਣਨੀਤੀਆਂ ਨਾਲ ਅਗਾਹ ਕੀਤਾ ਗਿਆ।

ਇਹ ਵੀ ਪੜ੍ਹੋ : ਭਵਾਨੀਗੜ੍ਹ 'ਚ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਕੁਹਾੜੀ ਨਾਲ ਵਿਅਕਤੀ ਦਾ ਕਤਲ

ਇਸ ਮੌਕੇ ਪੁਲਸ ਮੁਲਾਜ਼ਮਾਂ ਦਾ ਇਕੱਠ ਵੀ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅੱਗੇ ਵਾਲੀਆਂ ਸਥਿਤੀਆਂ ਲਈ ਯੋਜਨਾਬੱਧ ਤਿਆਰੀ ਦੀ ਯਕੀਨਦਹਾਨੀ ਕਰਵਾਈ। ਡਾ. ਚੌਧਰੀ ਨੇ ਸਭ ਤੋਂ ਜ਼ਰੂਰੀ ਵਕਤ ਤੇ ਸਹੀ ਫੈਸਲੇ ਅਤੇ ਤਕਨੀਕੀ ਤਿਆਰੀ ਨੂੰ ਜ਼ਿਲ੍ਹਾ ਸੁਰੱਖਿਆ ਦਾ ਮੁੱਖ ਹਥਿਆਰ ਕਹਿੰਦੇ ਹੋਏ ਪੁਲਸ ਮੁਲਾਜ਼ਮਾਂ ਨੂੰ ਜ਼ੋਰ ਦਿੱਤਾ ਕਿ ਉਹ ਹਰ ਸਥਿਤੀ ਲਈ ਬਿਲਕੁਲ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਜਦੋਂ ਸਾਡੇ ਕੋਲ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੋਵੇਗਾ ਤਾਂ ਅਸੀਂ ਕਿਸੇ ਵੀ ਖਤਰੇ ਦਾ ਮੁਕਾਬਲਾ ਕਰਨ ਲਈ ਪੂਰੀ ਤਿਆਰੀ ਨਾਲ ਰਹਾਂਗੇ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਇਨ੍ਹਾਂ ਵੱਡੇ ਆਗੂਆਂ 'ਤੇ ਕਾਰਵਾਈ ਦੀ ਤਿਆਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News