ਲੁਧਿਆਣਾ ''ਚ ਲਗਾਤਾਰ ਵੱਧ ਰਹੇ ''ਕੋਰੋਨਾ'' ਕੇਸ, ਸਿਵਲ ਹਸਪਤਾਲ ''ਚ ਹੋਈ ਮੌਕ ਡਰਿੱਲ

Monday, Apr 10, 2023 - 05:21 PM (IST)

ਲੁਧਿਆਣਾ (ਨਰਿੰਦਰ) : ਕੋਰੋਨਾ ਦੇ ਲਗਾਤਾਰ ਵੱਧ ਰਹੇ ਕੇਸਾਂ ਦਰਮਿਆਨ ਮਹਾਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਸਬੰਧੀ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਕੀਤੀ ਗਈ। ਇਸ ਦੌਰਾਨ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹਸਪਤਾਲ 'ਚ ਉਪਲੱਬਧ ਸਹੂਲਤਾਂ ਦਾ ਮੁਆਇਨਾ ਕੀਤਾ। ਐੱਸ. ਡੀ. ਐੱਮ. ਲੁਧਿਆਣਾ ਪੂਰਬੀ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਕੋਰੋਨਾ ਨਾਲ ਨਜਿੱਠਣ ਲਈ ਰਾਜ ਪੱਧਰੀ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਲੁਧਿਆਣਾ ਦੇ ਸਿਵਲ ਹਸਪਤਾਲ 'ਚ ਲੈਵਲ-2 ਅਤੇ ਲੈਵਲ-3 ਪੱਧਰ ਦੇ ਬੈੱਡ ਹਨ। ਹਾਲਾਤ ਕਾਬੂ 'ਚਹਨ। ਇਸ ਤੋਂ ਬਾਅਦ ਜ਼ਿਲ੍ਹੇ 'ਚ ਲੈਵਲ-2 ਅਤੇ ਲੈਵਲ-3 ਬੈੱਡਾਂ ਤੋਂ ਇਲਾਵਾ ਸਬੰਧਿਤ ਐੱਸ. ਡੀ. ਐੱਮਜ਼ ਵੱਲੋਂ  ਚੈਕਿੰਗ ਕੀਤੀ ਜਾ ਰਹੀ ਹੈ। ਸੈਂਪਲਿੰਗ ਸਬੰਧੀ ਉਨ੍ਹਾਂ ਕਿਹਾ ਕਿ ਰੋਜ਼ਾਨਾ 1000 ਤੋਂ ਵੱਧ ਸੈਂਪਲ ਇਕੱਤਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਜਦਕਿ ਸਿਵਲ ਹਸਪਤਾਲ ਵਿੱਚ ਦੋ ਆਕਸੀਜਨ ਪਲਾਂਟ ਹਨ। ਕੋਵਿਡ ਦੀ ਮੌਜੂਦਾ ਸਥਿਤੀ ਬਾਰੇ ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਦੋ ਐਕਟਿਵ ਕੇਸ ਹਨ।

ਪਿਛਲੇ ਦਿਨ 13 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਸਨ। ਹਾਲਾਂਕਿ, ਪਹਿਲੀ ਤਰਜ਼ੀਹ ਹੋਮ ਆਈਸੋਲੇਸ਼ਨ ਨੂੰ ਦਿੱਤੀ ਜਾਂਦੀ ਹੈ ਅਤੇ ਇਸ ਸਮੇਂ ਸਾਡੇ ਕੋਲ ਸਿਰਫ 2 ਦਾਖ਼ਲ ਮਰੀਜ਼ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। 


Babita

Content Editor

Related News