ਮੋਗਾ ''ਚ ਮੌਕ ਡਰਿੱਲ, ਐਮਜੈਂਸੀ ਸੇਵਾਵਾਂ ਬਾਰੇ ਦਿੱਤੀ ਗਈ ਜਾਣਕਾਰੀ

Wednesday, May 07, 2025 - 06:44 PM (IST)

ਮੋਗਾ ''ਚ ਮੌਕ ਡਰਿੱਲ, ਐਮਜੈਂਸੀ ਸੇਵਾਵਾਂ ਬਾਰੇ ਦਿੱਤੀ ਗਈ ਜਾਣਕਾਰੀ

ਮੋਗਾ (ਵਿਪਨ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਮੱਦੇਨਜ਼ਰ, ਅੱਜ ਦੇਸ਼ ਭਰ ਵਿੱਚ ਮੌਕ ਡ੍ਰਿਲਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿੱਚ, ਅੱਜ ਮੋਗਾ ਦੇ ਸਿੰਘਾ ਵਾਲਾ ਪਿੰਡ ਵਿੱਚ ਪ੍ਰਸ਼ਾਸਨ ਵੱਲੋਂ ਇੱਕ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਦੱਸਿਆ ਗਿਆ ਕਿ ਜੇਕਰ ਐਮਰਜੈਂਸੀ ਵਿੱਚ ਅੱਗ ਲੱਗ ਜਾਂਦੀ ਹੈ, ਤਾਂ ਇਸ ਤੋਂ ਆਪਣੇ ਆਪ ਨੂੰ ਕਿਵੇਂ ਬਚਾਉਣਾ ਹੈ ਅਤੇ ਦੂਜੇ ਲੋਕਾਂ ਨੂੰ ਸੁਰੱਖਿਆ ਕਿਵੇਂ ਪ੍ਰਦਾਨ ਕਰਨੀ ਹੈ। ਪ੍ਰਸ਼ਾਸਨ ਵੱਲੋਂ ਕਈ ਹੋਰ ਗੱਲਾਂ ਵੀ ਦੱਸੀਆਂ ਗਈਆਂ ਜਿਨ੍ਹਾਂ ਰਾਹੀਂ ਕੋਈ ਵੀ ਐਮਰਜੈਂਸੀ ਵਿੱਚ ਆਪਣੀ ਅਤੇ ਦੂਜਿਆਂ ਦੀ ਰੱਖਿਆ ਕਰ ਸਕਦਾ ਹੈ। ਅੱਜ ਰਾਤ ਮੋਗਾ ਵਿੱਚ ਵੀ ਇਹੀ ਹੋਇਆ। ਰਾਤ 9 ਵਜੇ ਬਲੈਕ ਆਊਟ ਕੀਤਾ ਜਾਵੇਗਾ।


author

Baljit Singh

Content Editor

Related News