ਫਰੀਦਕੋਟ 'ਚ ਮੌਕ ਡਰਿੱਲ ਦਾ ਅਭਿਆਸ, ਇਲਾਕਾ ਵਾਸੀਆਂ ਨੂੰ ਕੀਤੀ ਅਪੀਲ (ਤਸਵੀਰਾਂ)
Wednesday, May 07, 2025 - 07:27 PM (IST)

ਫਰੀਦਕੋਟ (ਜਗਤਾਰ) : ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਸੰਕਟ ਦੀ ਸਥਿਤੀ ਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਸਬੰਧੀ ਸੁਚੇਤ ਕਰਨ ਦੇ ਉਦੇਸ਼ ਵਜੋਂ ਅੱਜ ਕੋਟਕਪੂਰਾ ਵਿਖੇ ਜਿਲ੍ਹਾ ਪੱਧਰੀ ਮੋਕ ਡਰਿੱਲ ਦਾ ਸਫਲ ਆਯੋਜਨ ਹੋਇਆ।
ਕੋਟਕਪੂਰਾ ਵਿਖੇ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਦਾ ਆਯੋਜਨ ਕਰਕੇ ਨਾਗਰਿਕਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਅਭਿਆਸ ਪ੍ਰਕਿਰਿਆ ਹੈ ਜੋ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕਰਨ ਲਈ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜਰੂਰਤ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8