PM ਮੋਦੀ ਨੂੰ ਮਿਲਿਆ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਨੀਲਾਮ ਕਰਨ ਜਾ ਰਹੀ ਸਰਕਾਰ! ਸੁਖਬੀਰ ਬਾਦਲ ਨੇ ਕੀਤਾ ਵਿਰੋਧ

Thursday, Oct 26, 2023 - 03:32 AM (IST)

PM ਮੋਦੀ ਨੂੰ ਮਿਲਿਆ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਨੀਲਾਮ ਕਰਨ ਜਾ ਰਹੀ ਸਰਕਾਰ! ਸੁਖਬੀਰ ਬਾਦਲ ਨੇ ਕੀਤਾ ਵਿਰੋਧ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਦੀ ਬੋਲੀ 'ਤੇ ਰੋਕ ਲਗਵਾਉਣ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਜੀ ਨੂੰ ਭੇਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿਚ ਵੇਚਣ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਆਪਣੇ ਆਪ ਨੂੰ ਇਸ ਪਾਵਨ ਅਤੇ ਅਣਮੁੱਲੀ ਬਖ਼ਸ਼ਿਸ਼ ਨੂੰ ਸੰਭਾਲਣ ਤੋਂ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਮੇਰੀ ਬੇਨਤੀ ਹੈ ਕਿ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਸੌਂਪਣ ਦੀ ਕਿਰਪਾਲਤਾ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੁਖਬੀਰ ਬਾਦਲ ਨੇ ਟਵੀਟ ਕੀਤਾ "ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ ਵਜੋਂ ਭੇਂਟ ਕੀਤਾ ਗਿਆ ਸੀ ਅਤੇ ਇਸ ਨੂੰ ਨੀਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਏਗਾ ਤੇ ਇਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ।"

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਕੂਲ ਸਿੱਖਿਆ ਬੋਰਡ ਦਾ ਐਕਸ਼ਨ, 88 ਪ੍ਰਾਈਵੇਟ ਸਕੂਲਾਂ 'ਤੇ ਕੀਤੀ ਸਖ਼ਤ ਕਾਰਵਾਈ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਟਵੀਟ ਵਿਚ ਅੱਗੇ ਲਿਖਿਆ "ਮੇਰੀ ਪ੍ਰਧਾਨ ਮੰਤਰੀ ਸਾਹਿਬ ਨੂੰ ਸਨਿਮਰ ਬੇਨਤੀ ਕਿ ਇਸ ਨੀਲਾਮੀ ਨੂੰ ਤੁਰੰਤ ਰੋਕਿਆ ਜਾਵੇ। ਜੇਕਰ ਸਰਕਾਰ ਆਪਣੇ ਆਪ ਨੂੰ ਇਸ ਪਾਵਨ ਅਤੇ ਅਣਮੁੱਲੀ ਬਖ਼ਸ਼ਿਸ਼ ਨੂੰ ਸੰਭਾਲਣ ਤੋਂ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਮੇਰੀ ਬੇਨਤੀ ਹੈ ਕਿ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਸੌਂਪਣ ਦੀ ਕਿਰਪਾਲਤਾ ਕੀਤੀ ਜਾਵੇ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News