ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ''ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ 12 ਅਗਸਤ ਤੱਕ ਦੀ ਅਪਡੇਟ

Saturday, Aug 08, 2026 - 06:25 PM (IST)

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ''ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ 12 ਅਗਸਤ ਤੱਕ ਦੀ ਅਪਡੇਟ

ਚੰਡੀਗੜ੍ਹ: ਪੰਜਾਬ ਦੇ ਮੌਸਮ 'ਚ 8 ਅਗਸਤ ਤੋਂ 12 ਅਗਸਤ ਤੱਕ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇਗਾ। ਕਈ ਜ਼ਿਲ੍ਹਿਆਂ 'ਚ ਦਰਮਿਆਨੀ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ ਅੱਜ ਸ਼ਾਮ ਨੂੰ ਪੰਜਾਬ ਦੇ ਵੱਡੇ ਹਿੱਸੇ 'ਚ ਬਾਰਿਸ਼ ਹੋ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫਰੀਦਕੋਟ ਅਤੇ ਬਰਨਾਲਾ 'ਚ ਕਈ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਹਨ। ਜਦਕਿ ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸ.ਏ.ਐੱਸ.ਨਗਰ, ਸੰਗਰੂਰ ਅਤੇ ਹੋਸ਼ਿਆਰਪੁਰ 'ਚ ਕੁੱਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ- 'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...

ਉੱਥੇ ਹੀ 9 ਅਗਸਤ ਨੂੰ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ 'ਚ ਕੁੱਝ ਇਕੱਲੀਆਂ ਥਾਵਾਂ 'ਤੇ ਅਤੇ ਬਾਕੀ ਜ਼ਿਲ੍ਹਿਆਂ 'ਚ ਕੁੱਝ ਥਾਵਾਂ 'ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 10 ਅਤੇ 11 ਅਗਸਤ ਨੂੰ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਦੌਰ ਜਾਰੀ ਰਹੇਗਾ। 12 ਅਗਸਤ ਨੂੰ ਜ਼ਿਆਦਾਤਰ ਜ਼ਿਲ੍ਹਿਆਂ 'ਚ  ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਤੇ ਹਾਲਾਂਕਿ 12 ਤੋਂ ਬਾਅਦ ਆਉਣ ਵਾਲੇ ਦਿਨਾਂ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ- ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News