ਫਰੀਦਕੋਟ ਦੀ ਮਾਡਰਨ ਜੇਲ ''ਚ ਹੋਈ ਕੈਦੀ ਦੀ ਮੌਤ

02/06/2019 1:15:56 PM

ਫਰੀਦਕੋਟ (ਜਗਤਾਰ) - ਫਰੀਦਕੋਟ ਦੀ ਮਾਡਰਨ ਜੇਲ 'ਚ ਸਜ਼ਾ ਭੁਗਤ ਰਹੇ ਇਕ ਕੈਦੀ ਦੀ ਅਚਾਨਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀ ਦੀ ਪਛਾਣ ਮਨਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ (52) ਵਾਸੀ ਸ਼ਾਮਖੇੜਾ ਜ਼ਿਲਾ ਫਾਜ਼ਿਲਕਾ ਤੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਕੈਦੀ ਤੀਜੇ ਕਤਲ ਕਾਂਡ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ। ਬੀਤੇ ਦਿਨ ਸਿਹਤ ਖਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

rajwinder kaur

This news is Content Editor rajwinder kaur