ਫਰੀਦਕੋਟ ਦੀ ਮਾਡਰਨ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਵੱਡੀ ਗਿਣਤੀ ’ਚ ਮਿਲੇ ਮੋਬਾਇਲ
Saturday, Apr 15, 2023 - 02:39 PM (IST)

ਫਰੀਦਕੋਟ (ਜਗਤਾਰ) : ਫਰੀਦਕੋਟ ਦੀ ਮਾਡਰਨ ਜ਼ੇਲ੍ਹ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲੇ ਅਨੁਸਾਰ ਇਕ ਵਾਰ ਫਿਰ ਜ਼ੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ 15 ਮੋਬਾਇਲ ਫੋਨ ਅਤੇ 9 ਸਿਮ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਵੱਖ-ਵੱਖ ਬੈਰਕਾਂ ’ਚ ਬੰਦ ਚਾਰ ਹਵਾਲਾਤੀਆਂ ਤੋਂ ਚਾਰ ਟੱਚ ਸਕਰੀਨ ਮੋਬਾਇਲ ਫੋਨ ਬਰਾਮਦ ਕੀਤੇ ਗਏ ਜਦਕਿ 3 ਟੱਚ ਸਕਰੀਨ ਅਤੇ 8 ਕੀਪੈਡ ਫੋਨ ਲਾਵਾਰਿਸ ਹਾਲਤ ਵਿੱਚ ਪਾਏ ਗਏ।
ਇਸ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਸ ’ਚ ਚਾਰ ਹਵਾਲਾਤੀਆਂ ਅਤੇ ਕੁੱਝ ਅਣਪਛਾਤਿਆਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।