ਮਾਡਰਨ ਜੇਲ ਦੇ 6 ਕੈਦੀਆਂ ਸਮੇਤ 40 ਆਏ ਕੋਰੋਨਾ ਪਾਜ਼ੇਟਿਵ

Sunday, Aug 23, 2020 - 06:23 PM (IST)

ਮਾਡਰਨ ਜੇਲ ਦੇ 6 ਕੈਦੀਆਂ ਸਮੇਤ 40 ਆਏ ਕੋਰੋਨਾ ਪਾਜ਼ੇਟਿਵ

ਫਰੀਦਕੋਟ (ਬਾਂਸਲ,ਜਸਬੀਰ ਕੌਰ) : ਫਰੀਦਕੋਟ ਵਿਚ ਜ਼ਿਲ੍ਹੇ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦਾ ਆਉਣਾ ਲਗਾਤਾਰ ਜਾਰੀ ਹੈ। ਅੱਜ ਪ੍ਰਾਪਤ ਹੋਏ ਨਤੀਜਿਆਂ ਵਿਚ 40 ਵਿਅਕਤੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 20897 ਸੈਂਪਲ ਲੈਬ ਵਿਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿਚੋਂ 752 ਨਮੂਨਿਆਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ਵਿਚ 19006 ਰਿਪੋਰਟਾਂ ਨੈਗੇਟਿਵ ਆਈਆਂ ਹਨ। ਅੱਜ ਜ਼ਿਲ੍ਹੇ 'ਚ 40 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਹੋਰ ਵਾਧਾ ਹੋ ਗਿਆ ਹੈ। ਅੱਜ ਆਏ ਕੋਰੋਨਾ ਦੇ ਨਵੇਂ ਮਰੀਜ਼ਾਂ ਵਿਚੋਂ 6 ਮਰੀਜ਼ ਮਾਡਰਨ ਜੇਲ ਦੇ ਕੈਦੀ ਵੀ ਹਨ। ਹੁਣ ਫਰੀਦਕੋਟ ਦੇ 311 ਐਕਟਿਵ ਕੇਸ ਹਨ ਜੋ ਜੇਰੇ ਇਲਾਜ ਹਨ। 

ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਅੱਜ ਤੱਕ ਜ਼ਿਲ੍ਹੇ ਵਿੱਚ 803 ਕੋਰੋਨਾ ਮਰੀਜ਼ ਹੋ ਚੁੱਕੇ ਹਨ ਜਿਨ੍ਹਾਂ ਵਿਚੋਂ 486 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ,ਅੱਜ 9 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜ਼ਿਲ੍ਹੇ ਵਿਚ 6 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।


author

Gurminder Singh

Content Editor

Related News