ਅਪ੍ਰੈਲ ਤੱਕ ਨਹੀਂ ਤਿਆਰ ਹੋ ਸਕੇਗਾ ਜਲੰਧਰ ਕੈਂਟ ਦਾ ਆਧੁਨਿਕ ਰੇਲਵੇ ਸਟੇਸ਼ਨ, ਜਾਣੋ ਕਦੋਂ ਹੋਵੇਗਾ ਕੰਮ ਪੂਰਾ
Monday, Mar 25, 2024 - 03:33 AM (IST)
ਜਲੰਧਰ (ਮਹੇਸ਼) - ਕੇਂਦਰ ਸਰਕਾਰ ਦੇ ਰੇਲਵੇ ਮੰਤਰਾਲੇ ਵੱਲੋਂ 98 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਜਲੰਧਰ ਕੈਂਟ ਦੇ ਆਧੁਨਿਕ ਰੇਲਵੇ ਸਟੇਸ਼ਨ ਬਾਰੇ ਕਿਹਾ ਜਾ ਰਿਹਾ ਸੀ ਕਿ ਇਹ ਅਪ੍ਰੈਲ ਮਹੀਨੇ ਤੱਕ ਪੂਰੀ ਤਰ੍ਹਾਂ ਤਿਆਰ ਕਰ ਕੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ ਪਰ ਐਤਵਾਰ ਨੂੰ ਇਸ ਸਟੇਸ਼ਨ ਦਾ ਦੌਰਾ ਕਰਨ ’ਤੇ ਪਤਾ ਲੱਗਾ ਕਿ ਇਸ ਦਾ ਕਾਫੀ ਕੰਮ ਅਜੇ ਵੀ ਅਧੂਰਾ ਹੈ, ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਦਾ ਕੰਮ ਮੁਕੰਮਲ ਕਰਨ ਵਿਚ ਅਜੇ ਕਾਫੀ ਸਮਾਂ ਲੱਗ ਸਕਦਾ ਹੈ। ਜੇਕਰ ਤੇਜ਼ੀ ਨਾਲ ਵੀ ਕੰਮ ਜਾਰੀ ਰਿਹਾ ਤਾਂ ਫਿਰ ਵੀ ਸਤੰਬਰ ਮਹੀਨੇ ਤੋਂ ਪਹਿਲਾਂ ਇਹ ਪੂਰਾ ਨਹੀਂ ਹੋ ਸਕੇਗਾ।
ਇਹ ਵੀ ਪੜ੍ਹੋ - ਭਾਜਪਾ ਨੇ ਕੰਗਨਾ ਰਣੌਤ ਨੂੰ ਉਤਾਰਿਆ ਮੈਦਾਨ 'ਚ, ਜਾਣੋ ਲੋਕ ਸਭਾ ਚੋਣਾਂ ਲੜਨ ਬਾਰੇ ਕੀ ਕਿਹਾ (ਵੀਡੀਓ)
ਰੇਲਵੇ ਵੱਲੋਂ ਇਹ ਕੋਸ਼ਿਸ਼ ਜ਼ਰੂਰ ਕੀਤੀ ਜਾ ਰਹੀ ਹੈ ਕਿ ਸਟੇਸ਼ਨ ਦਾ ਜਿੰਨਾ ਹਿੱਸਾ ਤਿਆਰ ਹੋ ਚੁੱਕਾ ਹੈ, ਉਸ ਨੂੰ ਜਲਦ ਤੋਂ ਜਲਦ ਸ਼ੁਰੂ ਕਰ ਦਿੱਤਾ ਜਾਵੇ ਤਾਂ ਕਿ ਰੇਲਵੇ ਯਾਤਰੀਆਂ ਨੂੰ ਕੁਝ ਰਾਹਤ ਮਿਲ ਸਕੇ। ਹਾਲਾਂਕਿ ਇਸ ਸਟੇਸ਼ਨ ਦੇ ਨਵ-ਨਿਰਮਾਣ ਲਈ 400 ਤੋਂ ਵੱਧ ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਹਨ। ਐਤਵਾਰ ਨੂੰ ਹੋਲੀ ਕਾਰਨ ਕੰਮਕਾਜ ਪੂਰੀ ਤਰ੍ਹਾਂ ਬੰਦ ਸੀ ਅਤੇ ਦੱਸਿਆ ਜਾ ਰਿਹਾ ਸੀ ਕਿ ਸੋਮਵਾਰ ਨੂੰ ਵੀ ਹੋਲੀ ਦੇ ਤਿਉਹਾਰ ਕਾਰਨ ਮਜ਼ਦੂਰ ਛੁੱਟੀ ਹੀ ਕਰਨ ਵਾਲੇ ਹਨ।
ਇਹ ਵੀ ਪੜ੍ਹੋ - BJP ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ 5ਵੀਂ ਸੂਚੀ, ਅਰੁਣ ਗੋਵਿਲ ਨੂੰ ਮੇਰਠ ਤੋਂ ਮਿਲੀ ਟਿਕਟ, ਦੇਖੋ ਪੂਰੀ ਲਿਸਟ
ਸਟੇਸ਼ਨ ਦਾ ਕੰਮ ਚੱਲਦਾ ਹੋਣ ਕਾਰਨ ਖਾਸ ਕਰ ਕੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਨੂੰ ਅਕਸਰ ਇਧਰ-ਉਧਰ ਭਟਕਦੇ ਦੇਖਿਆ ਜਾ ਸਕਦਾ ਹੈ ਅਤੇ ਸਫਾਈ ਵਿਵਸਥਾ ਦਾ ਵੀ ਬੁਰਾ ਹਾਲ ਹੈ। ਲੋਕਾਂ ਦੇ ਸਟੇਸ਼ਨ ’ਤੇ ਆਉਣ-ਜਾਣ ਲਈ ਅਜੇ ਤੱਕ ਇਕ ਵੀ ਰਸਤਾ ਪੂਰੀ ਤਰ੍ਹਾਂ ਤਿਆਰ ਨਹੀਂ ਕੀਤਾ ਗਿਆ। ਇਥੋਂ ਤੱਕ ਕਿ ਟਿਕਟਾਂ ਬੁੱਕ ਕਰਵਾਉਣ ਵਾਲੇ ਯਾਤਰੀਆਂ ਨੂੰ ਵੀ ਪਤਾ ਨਹੀਂ ਲੱਗਦਾ ਕਿ ਉਨ੍ਹਾਂ ਨੇ ਕਿਸ ਪਾਸੇ ਜਾਣਾ ਹੈ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਲਈ ਭਾਜਪਾ ਦਾ ਮਾਸਟਰ ਸਟ੍ਰੋਕ, ਟੀਵੀ ਦੇ 'ਰਾਮ' ਨੂੰ ਮੇਰਠ ਤੋਂ ਉਤਾਰਿਆ ਮੈਦਾਨ 'ਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e