ਮੋਦੀ ਸਰਕਾਰ ਜਨਤਾ ਨਾਲ ਝੂਠੇ ਵਾਅਦੇ ਕਰ ਕੇ ਸੱਤਾ ''ਚ ਆਈ : ਦਦੇਹਰ
Wednesday, Nov 08, 2017 - 03:02 PM (IST)

ਤਰਨਤਾਰਨ (ਰਾਜੂ) - ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਪੰਜਾਬ ਕਾਂਗਰਸ ਦੀਆਂ ਮੁਲਾਜ਼ਮ, ਮਜ਼ਦੂਰ ਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਈ. ਪੀ. ਆਈ. ਵੱਲੋਂ 27 ਨਵੰਬਰ ਨੂੰ ਲੁਧਿਆਣੇ ਵਿਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀਆਂ ਸਬੰਧੀ ਸੀ. ਪੀ. ਆਈ. ਦੀ ਮੀਟਿੰਗ ਪਿੰਡ ਠੱਠੀਆਂ ਮਹੰਤਾਂ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਮਹਿੰਦਰ ਸਿੰਘ ਠੱਠੀਆਂ ਨੇ ਕੀਤੀ।
ਜਾਣਕਾਰੀ ਦਿੰਦਿਆਂ ਸੀ. ਪੀ. ਆਈ. ਬਲਾਕ ਨੌਸ਼ਹਿਰਾ ਢੱਹਲਾ ਦੇ ਸਕੱਤਰ ਕਾ. ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਜਨਤਾ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ। ਇਸ ਸਰਕਾਰ ਨੇ ਜਨਤਾ ਨਾਲ ਵਾਅਦਾ ਕੀਤਾ ਸੀ, ਜੇ ਸਰਕਾਰ ਸੱਤਾ 'ਚ ਆਈ ਤਾਂ ਹਰ ਸਾਲ 2000 ਬੰੰਦਿਆਂ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਹੋਇਆ ਇਸ ਦੇ ਉਲਟ। ਇਸ ਸਰਕਾਰ ਨੇ ਪਿਛਲੇ ਸਾਲ 9 ਨਵੰਬਰ ਨੂੰ ਨੋਟਬੰਦੀ ਕਰ ਕੇ 13 ਲੱਖ ਲੋਕਾਂ ਨੂੰ ਬੇਰੋਜ਼ਗਾਰ ਕੀਤਾ। ਇਸੇ ਤਰ੍ਹਾਂ ਪੰਜਾਬ ਦੀ ਕਾਂਗਰਸ ਦੀ ਸਰਕਾਰ ਜਨਤਾ ਨਾਲ ਝੂਠਾ ਵਾਅਦਾ ਕਰਕੇ ਸੱਤਾ 'ਚ ਆਈ। ਇਸ ਸਰਕਾਰ ਨੇ ਵੀ ਆਪਣੇ ਚੋਣ ਮੈਨੀਫੈਸਟੋ ਵਿਚ ਹਰ ਘਰ ਵਿਚੋਂ 1 ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਇਹ ਸਰਕਾਰ ਵੀ 800 ਪ੍ਰਾਇਮਰੀ ਸਕੂਲ ਬੰਦ ਕਰ ਕੇ ਹਜ਼ਾਰਾਂ ਲੋਕ ਬੇਰੋਜ਼ਗਾਰ ਕਰਨ ਜਾ ਰਹੀ ਹੈ। ਇਨ੍ਹਾਂ ਸਾਰਿਆਂ ਮਸਲਿਆ ਨੂੰ ਲੈ ਕੇ ਸੀ. ਪੀ. ਆਈ. ਵੱਲੋਂ 27 ਨਵੰਬਰ ਨੂੰ ਲੁਧਿਆਣੇ ਵਿਖੇ ਜ਼ਬਰਦਸਤ ਰੈਲੀ ਕੀਤੀ ਜਾ ਰਹੀ ਹੈ।