ਪ੍ਰਚਾਰ ਦੌਰਾਨ ਅੱਧੇ ਤੋਂ ਵੱਧ ਪੰਜਾਬ ਤੋਂ ਦੂਰ ਰਹੇ ਮੋਦੀ ਤੇ ਰਾਹੁਲ, ਪੰਜਾਬ ਪ੍ਰਧਾਨਾਂ 'ਚੋਂ ਮਾਨ ਨੇ ਮਾਰੀ ਬਾਜ਼ੀ

05/31/2024 10:04:31 AM

ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਆਹਮੋ-ਸਾਹਮਣੇ ਨਜ਼ਰ ਆ ਰਹੇ ਹਨ। ਇਨ੍ਹਾਂ ਦੋਵਾਂ ਨੇਤਾਵਾਂ ਵੱਲੋਂ ਪ੍ਰਚਾਰ ਮੁਹਿੰਮ ਦੌਰਾਨ ਦੇਸ਼ ਦੇ ਹੋਰ ਸੂਬਿਆਂ ਵਾਂਗ ਪੰਜਾਬ ਵਿਚ ਵੀ ਦਸਤਕ ਦਿੱਤੀ ਗਈ। ਇੱਥੋਂ ਤੱਕ ਕਿ ਅੰਤਿਮ ਪੜਾਅ ਵਿਚ ਹੋਣ ਵਾਲੀ ਵੋਟਿੰਗ ਲਈ ਪ੍ਰਚਾਰ ਦੀ ਡੈੱਡਲਾਈਨ ਖ਼ਤਮ ਹੋਣ ਤੋਂ ਪਹਿਲਾ ਵੀ ਦੋਵੇਂ ਨੇਤਾਵਾਂ ਵੱਲੋਂ ਵੀਰਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਅਤੇ ਅਨੰਦਪੁਰ ਸਾਹਿਬ ਵਿਚ ਰੈਲੀਆਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾ ਮੋਦੀ ਵੱਲੋਂ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿਚ ਰੈਲੀਆਂ ਕੀਤੀਆਂ ਗਈਆਂ ਹਨ, ਜਦਕਿ ਰਾਹੁਲ ਗਾਂਧੀ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਵਿਚ ਰੈਲੀਆਂ ਕਰ ਚੁੱਕੇ ਹਨ। 

ਇਹ ਖ਼ਬਰ ਵੀ ਪੜ੍ਹੋ - ਦਿਨ ਵੇਲੇ ਚੋਣ ਪ੍ਰਚਾਰ ਅਤੇ ਸ਼ਾਮ ਨੂੰ ਬਰਗਰ ਵੇਚਦਾ ਹੈ ਇਹ ਉਮੀਦਵਾਰ, ਰੇਹੜੀ ਦੁਆਲੇ ਰਹਿੰਦੀ ਹੈ Security

ਮੋਦੀ ਅਤੇ ਰਾਹੁਲ ਗਾਂਧੀ ਦੋਵਾਂ ਨੇ ਹੀ ਸੰਗਰੂਰ, ਫਰੀਦਕੋਟ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਬਠਿੰਡਾ, ਖਡੂਰ ਸਾਹਿਬ ਵਿਚ ਇਕ ਰੈਲੀ ਵੀ ਨਹੀਂ ਕੀਤੀ ਗਈ ਹੈ। ਇਸ ਵਿਚ ਮਾਲਵਾ ਦਾ ਅੱਧੇ ਤੋਂ ਜ਼ਿਆਦਾ ਹਿੱਸਾ ਸ਼ਾਮਲ ਹੈ ਅਤੇ ਖਡੂਰ ਸਾਹਿਬ ਦੀ ਸੀਟ ਵਿਚ ਮਾਝਾ ਅਤੇ ਦੋਆਬਾ ਦੋਵੇਂ ਕਵਰ ਹੁੰਦੇ ਹਨ। ਭਾਂਵੇ ਕਿ ਕਿ ਮੋਦੀ ਦੀ ਕਮੀ ਪੂਰੀ ਕਰਨ ਦੇ ਲਈ ਭਾਜਪਾ ਵੱਲੋਂ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ, ਨਿਰਮਲਾ ਸੀਤਾਰਮਨ, ਪਿਯੂਸ਼ ਗੋਇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਅਸਾਮ ਦੇ ਮੁੱਖ ਮੰਤਰੀ ਹੇਮੰਤ ਵਿਸ਼ਵ ਸ਼ਰਮਾ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰਸਿੰਘ ਧਾਮੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਰੈਲੀਆਂ ਕੀਤੀਆਂ ਗਈਆਂ ਹਨ, ਜਦਕਿ ਕਾਂਗਰਸ ਵੱਲੋਂ ਪ੍ਰਿਯੰਕਾ ਗਾਂਧੀ ਵੱਲੋਂ ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਰੈਲੀਆਂ ਨੂੰ ਸੰਬੋਧਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਅਮਿਤ ਸ਼ਾਹ ਦੇ ਸਰਕਾਰ ਡੇਗਣ ਦੇ ਬਿਆਨ ਦਾ CM ਮਾਨ ਨੇ ਦਿੱਤਾ ਜਵਾਬ, 2027 ਲਈ ਵੀ ਕਰ 'ਤੀ ਭਵਿੱਖਬਾਣੀ (ਵੀਡੀਓ)

ਪੰਜਾਬ ਦੇ ਪ੍ਰਧਾਨਾਂ ਵਿਚ ਭਗਵੰਤ ਮਾਨ ਨੇ ਬਾਜ਼ੀ ਮਾਰੀ

ਲੋਕਸਭਾ ਚੋਣਾਂ ਦੌਰਾਨ ਪ੍ਰਚਾਰ ਮੁਹਿੰਮ ਦੇ ਮਾਮਲੇ ਵਿਚ ਪੰਜਾਬ ਦੀਆਂ ਚਾਰੇ ਪ੍ਰਮੁੱਖ ਪਾਰਟੀਆਂ ਦੇ ਪ੍ਰਧਾਨਾਂ ਵਿਚੋਂ ਭਗਵੰਤ ਮਾਨ ਨੇ ਬਾਜ਼ੀ ਮਾਰ ਲਈ ਕਿਉਂਕਿ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖੁਦ ਲੁਧਿਆਣਾ ਤੋਂ ਚੋਣ ਲੜ ਰਹੇ ਹਨ ਅਤੇ ਉਹ ਚਾਹ ਕੇ ਵੀ ਸੂਬੇ ਦੇ ਬਾਕੀ ਹਿੱਸਿਆਂ ਵਿਚ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਨਹੀਂ ਜਾ ਸਕੇ। ਇਸ ਤਰ੍ਹਾਂ ਸੁਖਬੀਰ ਬਾਦਲ ਦਾ ਜ਼ਿਆਦਾ ਜ਼ੋਰ ਬਠਿੰਡਾ ਅਤੇ ਫਿਰੋਜ਼ਪੁਰ ਸੀਟ ’ਤੇ ਲੱਗਾ ਹੋਇਆ ਹੈ ਅਤੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੂੰ ਜ਼ਿਆਦਾ ਸਮਾਂ ਚੰਡੀਗੜ੍ਹ ਆਫਿਸ ਵਿਚ ਅਤੇ ਵੱਡੇ ਨੇਤਾਵਾਂ ਦੀ ਵਿਜ਼ਿਟ ਦੇ ਲਈ ਦੇਣਾ ਪੈ ਰਿਹਾ ਹੈ। ਇਸ ਦੌਰ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਕਈ ਵਾਰ ਪੁੱਜਣ ਦੇ ਮਾਮਲੇ ਵਿਚ ਭਗਵੰਤ ਮਾਨ ਨੇ ਬਾਜ਼ੀ ਮਾਰ ਲਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News