ਪੰਜਾਬ ’ਚ ਹੋ ਸਕਦੈ ਮੋਦੀ ਤੇ ਰਾਹੁਲ ਦਾ ਸਾਹਮਣਾ
Tuesday, Dec 28, 2021 - 12:00 AM (IST)
ਲੁਧਿਆਣਾ(ਹਿਤੇਸ਼)- ਅਗਾਮੀ ਵਿਧਾਨ ਸਭਾ ਚੋਣਾਂ ਲਈ ਵੈਸੇ ਤਾਂ ਸਾਰੀਆਂ ਪਾਰਟੀਆਂ ਦੇ ਪ੍ਰਦੇਸ਼ਿਕ ਨੇਤਾਵਾਂ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ, ਸੁਖਬੀਰ ਬਾਦਲ, ਭਗਵੰਤ ਮਾਨ ਆਦਿ ਵੱਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਨੂੰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜਿੱਤ ਦਾ ਭਰੋਸਾ
ਜਿੱਥੋਂ ਤੱਕ ਕੇਂਦਰੀ ਨੇਤਾਵਾਂ ਦਾ ਸਵਾਲ ਹੈ, ਉਨ੍ਹਾਂ ਵੱਲੋਂ ਹੁਣ ਤੱਕ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦਰ ਕੇਜਰੀਵਾਲ ਵੱਲੋਂ ਪੰਜਾਬ ਵਿਚ ਇਕ ਤੋਂ ਬਾਅਦ ਇਕ ਦੌਰੇ ਕੀਤੇ ਜਾ ਰਹੇ ਹਨ ਅਤੇ ਕਾਂਗਰਸ ਵੱਲੋਂ 3 ਜਨਵਰੀ ਨੂੰ ਮੋਗਾ ਦੇ ਨੇੜੇ ਰੱਖੀ ਗਈ ਰੈਲੀ ’ਚ ਸ਼ਾਮਲ ਹੋਣ ਲਈ ਰਾਹੁਲ ਗਾਂਧੀ ਪੁੱਜ ਰਹੇ ਹਨ, ਨਾਲ ਹੀ ਉੱਤਰ ਪ੍ਰਦੇਸ਼ ’ਚ ਜ਼ਿਆਦਾ ਸਮਾਂ ਬਿਤਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸੇ ਦਿਨ ਪੰਜਾਬ ’ਚ ਰੈਲੀ ਕਰਨ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ। ਹਾਲਾਂਕਿ ਭਾਜਪਾ ਵੱਲੋਂ ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ ਪਰ ਸੂਤਰਾਂ ਮੁਤਾਬਕ ਇਹ ਰੈਲੀ ਹੁਸ਼ਿਆਰਪੁਰ ਜਾਂ ਫਿਰੋਜ਼ਪੁਰ ਦੇ ਇਲਾਕਿਆਂ ’ਚ ਹੋ ਸਕਦੀ ਹੈ, ਜਿਸ ਤੋਂ ਪਹਿਲਾਂ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਹੋਈ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਮੀਟਿੰਗ ਤੋਂ ਬਾਅਦ ਭਾਜਪਾ ਦੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੱਲੋਂ ਮਿਲ ਕੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੀ ਸੰਭਾਲ ਪੰਜਾਬੀ ਵਧੀਆ ਢੰਗ ਨਾਲ ਕਰ ਸਕਦੇ ਹਨ, ਕੇਜਰੀਵਾਲ ਵਰਗੇ ਬਾਹਰਲੇ ਨੂੰ ਲੋਕ ਨਹੀਂ ਚਾਹੁੰਦੇ : CM ਚੰਨੀ
ਪੀ.ਐੱਲ. ਵੱਲੋਂ ਕੀਤੀਆਂ ਜਾਣਗੀਆਂ ਮਹੱਤਵਪੂਰਨ ਘੋਸ਼ਣਾਵਾਂ
ਸਿਆਸੀ ਗਲਿਆਰਿਆਂ ਵਿਚ ਕਾਫੀ ਦਿਨਾਂ ਤੋਂ ਚਰਚਾ ਚੱਲ ਰਹੀ ਹੈ ਕਿ ਮੋਦੀ ਵੱਲੋਂ ਪੰਜਾਬ ਵਿਚ ਹੋਣ ਵਾਲੀ ਰੈਲੀ ਦੌਰਾਨ ਕਾਂਗਰਸ ਅਤੇ ਦੂਜੀਆਂ ਪਾਰਟੀਆਂ ਦੇ ਵੱਡੇ ਨੇਤਾਵਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਪੰਜਾਬ ਨੂੰ ਚੰਡੀਗੜ੍ਹ ਦੇਣ, ਕਰਜ਼ਾ ਮੁਆਫੀ, ਕਿਸਾਨਾਂ ਅਤੇ ਇੰਡਸਟਰੀ ਲਈ ਪੈਕੇਜ ਦੇਣ ਦੀ ਗੱਲ ਕਹੀ ਜਾ ਰਹੀ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ