ਮੋਦੀ ਕੈਬਨਿਟ 'ਚ 5 ਸਾਬਕਾ ਮੁੱਖ ਮੰਤਰੀ

06/01/2019 6:02:48 PM

ਲੁਧਿਆਣਾ (ਹਿਤੇਸ਼) : ਲਗਾਤਾਰ ਦੂਜੀ ਵਾਰ ਬਣੀ ਮੋਦੀ ਸਰਕਾਰ 'ਚ ਜਿੱਥੇ ਕਈ ਮੰਤਰੀਆਂ ਨੂੰ ਦੁਬਾਰਾ ਸ਼ਾਮਲ ਕੀਤਾ ਗਿਆ ਹੈ, ਉੱਥੇ ਕਈ ਨਵੇਂ ਚਿਹਰਿਆਂ ਨੂੰ ਵੀ ਥਾਂ ਦਿੱਤੀ ਗਈ ਹੈ, ਜਿਨ੍ਹਾਂ 'ਚ ਦੋਵੇਂ ਹੀ ਕੈਟਾਗਰੀਆਂ 'ਚ 5 ਸਾਬਕਾ ਮੁੱਖ ਮੰਤਰੀਆਂ ਦੇ ਨਾਂ ਸ਼ਾਮਲ ਹਨ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਲੋਕ ਸਭਾ ਚੋਣਾਂ ਦੌਰਾਨ ਕਈ ਸਾਬਕਾ ਮੁੱਖ ਮੰਤਰੀਆਂ ਨੇ ਕਿਸਮਤ ਅਜ਼ਮਾਈ ਸੀ ਪਰ ਵਿਰੋਧੀ ਧਿਰ ਨਾਲ ਸਬੰਧਤ ਜ਼ਿਆਦਾਤਰ ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 
ਇੱਥੋਂ ਤੱਕ ਕਿ ਮੌਜੂਦਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰਾਂ ਨੂੰ ਵੀ ਜਿੱਤ ਨਸੀਬ ਨਹੀਂ ਹੋ ਸਕੀ ਹੈ ਪਰ ਇਸ ਮਾਮਲੇ 'ਚ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਵਲੋਂ ਲੋਕ ਸਭਾ ਚੋਣ ਲੜਨ ਵਾਲੇ ਜ਼ਿਆਦਾਤਰ ਸਾਬਕਾ ਮੁੱਖ ਮੰਤਰੀਆਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜਿੱਤ ਹਾਸਲ ਹੋ ਗਈ ਹੈ। ਇਨ੍ਹਾਂ 'ਚ ਸਭ ਤੋਂ ਪਹਿਲਾ ਨਾਂ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਉਂਦਾ ਹੈ, ਜੋ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਮੋਦੀ ਕੈਬਨਿਟ 'ਚ ਦੂਜੀ ਵਾਰ ਸ਼ਾਮਲ ਹੋਣ ਵਾਲੇ ਰਾਜਨਾਥ ਸਿੰਘ ਵੀ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਤਿੰਨ ਹੋਰ ਸਾਬਕਾ ਮੁੱਖ ਮੰਤਰੀਆਂ ਡੀ. ਸਦਾਨੰਦ ਗੌੜਾ, ਅਰਜੁਨ ਮੁੰਡਾ ਤੇ ਰਮੇਸ਼ ਨਿਸ਼ੰਕ ਨੂੰ ਮੋਦੀ ਸਰਕਾਰ 'ਚ ਮੰਤਰੀ ਬਣਾਇਆ ਗਿਆ ਹੈ।

Babita

This news is Content Editor Babita