‘ਮੋਦੀ ਸਰਕਾਰ ਨੇ ਕਿਸਾਨੀ ਨੂੰ ਤਬਾਹ ਕਰਨ ’ਚ ਕੋਈ ਕਸਰ ਨਹੀਂ ਛੱਡੀ’

Tuesday, Jan 12, 2021 - 11:47 AM (IST)

‘ਮੋਦੀ ਸਰਕਾਰ ਨੇ ਕਿਸਾਨੀ ਨੂੰ ਤਬਾਹ ਕਰਨ ’ਚ ਕੋਈ ਕਸਰ ਨਹੀਂ ਛੱਡੀ’

ਗੜ੍ਹਦੀਵਾਲਾ (ਜਤਿੰਦਰ) - ਮਾਨਗੜ੍ਹ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 95ਵੇਂ ਦਿਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ-ਸਿਆਪਾ ਕੀਤਾ। ਇਸ ਮੌਕੇ ਅਮਰਜੀਤ ਸਿੰਘ ਮਾਹਲ, ਹਰਵਿੰਦਰ ਥੇਂਦਾ, ਮਨਦੀਪ ਸਿੰਘ ਭਾਨਾ, ਸਤਪਾਲ ਸਿੰਘ ਹੀਰਾਹਾਰ, ਗੁਰਮੇਲ ਸਿੰਘ ਬੁੱਢੀ ਪਿੰਡ, ਤਰਸੇਮ ਸਿੰਘ ਅਰਗੋਵਾਲ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੀ ਸ਼ੈਅ ’ਤੇ ਕਾਲੇ ਕਾਨੂੰਨ ਬਣਾ ਕੇ ਕਿਸਾਨੀ ਨੂੰ ਤਬਾਹ ਕਰਨ ਵਿਚ ਕੋਈ ਕਸਰ ਨਹੀਂ ਛੱਡੀ। 

ਪੜ੍ਹੋ ਇਹ ਵੀ ਖ਼ਬਰ - Lohri/Makar Sankranti 2021: ਲੋਹੜੀ ਤੇ ਮਕਰ ਸੰਕ੍ਰਾਂਤੀ ਮੌਕੇ ਜਾਣੋ ਕਿਨ੍ਹਾਂ ਚੀਜ਼ਾਂ ਨੂੰ ਦਾਨ ਕਰਨਾ ਹੁੰਦੈ ਸ਼ੁੱਭ ਤੇ ਅਸ਼ੁੱਭ 

ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਜਾਗਰੂਕ ਹੋ ਚੁੱਕਾ ਹੈ ਅਤੇ ਹੁਣ ਕਿਸਾਨਾਂ ਨਾਲ ਰਲ ਕੇ ਦਿੱਲੀ ਵਿਖੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਜੇਕਰ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਇਸ ਅੰਦੋਲਨ ਨੂੰ ਹੋਰ ਤਿੱਖਾ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦਾ ਭਲਾ ਚਾਹੁੰਦੀ ਹੈ ਤਾਂ ਉਸ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ ਨਹੀਂ ਤਾਂ ਇਸ ਦੇ ਸਿੱਟੇ ਕੇਂਦਰ ਦੀ ਮੋਦੀ ਸਰਕਾਰ ਨੂੰ ਭਿਆਨਕ ਵੀ ਭੁਗਤਣੇ ਪੈ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਜਾਣੋ ਠੰਡ ਦੇ ਮੌਸਮ 'ਚ ਕਿਉਂ ਜ਼ਿਆਦਾ ਹੁੰਦੇ ਨੇ 'ਦਿਲ ਦੇ ਰੋਗ', ਬਚਾਅ ਕਰਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

ਇਸ ਮੌਕੇ ਜਤਿੰਦਰ ਸਿੰਘ ਸੱਗਲਾਂ, ਮਨਜੀਤ ਸਿੰਘ ਖਾਨਪੁਰ, ਭੁਪਿੰਦਰ ਸਿੰਘ ਬਲਾਲਾ, ਜਰਨੈਲ ਸਿੰਘ ਜੰਡੌਰ, ਮਹਿੰਦਰ ਸਿੰਘ, ਅਜੀਤ ਸਿੰਘ, ਮਾਸਟਰ ਗੁਰਚਰਨ ਸਿੰਘ ਕਾਲਰਾ, ਪਟਵਾਰੀ ਜਗਤਾਰ ਸਿੰਘ, ਹਰਭਜਨ ਸਿੰਘ, ਸੋਨੂੰ ਠਾਕੁਰ, ਡਾ. ਮੋਹਣ ਸਿੰਘ ਮੱਲ੍ਹੀ, ਤਰਸੇਮ ਸਿੰਘ ਡੱਫਰ, ਗੋਪਾਲ ਕ੍ਰਿਸ਼ਨ ਭਾਨਾ, ਜਸਵਿੰਦਰ ਸਿੰਘ ਥੇਂਦਾ (ਸਾਬਕਾ ਸਰਪੰਚ) ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

 


author

rajwinder kaur

Content Editor

Related News