ਕਿਸਾਨ ਅੰਦੋਲਨ ’ਚ ਫੁੱਟ ਪਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਮੋਦੀ ਸਰਕਾਰ : ਭਗਵੰਤ ਮਾਨ
Thursday, Jul 29, 2021 - 01:52 AM (IST)
ਚੰਡੀਗੜ੍ਹ/ਨਵੀਂ ਦਿੱਲੀ(ਰਮਨਜੀਤ)- ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਗਰੇਜ਼ੀ ਹਕੂਮਤ ਦੀ ‘ਫੁੱਟ ਪਾਓ ਤੇ ਰਾਜ ਕਰੋ’ ਨੀਤੀ ਤੋਂ ਚਾਰ ਕਦਮ ਅੱਗੇ ਵਧਦੀ ਹੋਈ ਲੜਾਓ ਅਤੇ ਰਾਜ ਕਰੋ’ ਦੀ ਨਫ਼ਰਤ ਭਰੀ ਨੀਤੀ ’ਤੇ ਉੱਤਰ ਆਈ ਹੈ, ਜਿਸ ਨਾਲ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕੀਤਾ ਜਾਵੇ।’’ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਲਗਾਤਾਰ 7ਵੀਂ ਵਾਰ ਸੰਸਦ ਵਿਚ ‘ਕੰਮ ਰੋਕੂ ਮਤਾ’ ਪੇਸ਼ ਕਰਨ ਸਮੇਂ ਕੀਤਾ।
ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ
ਮਾਨ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਾਰੀ ਕਿਸਾਨ ਅੰਦੋਲਨ ਦੇਸ਼ ਦੇ ਲੋਕਾਂ ਵਿਚ ਵੱਡੇ ਪੱਧਰ ’ਤੇ ਜਾਗ੍ਰਿਤੀ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਕਿਸਾਨ ਅੰਦੋਲਨ ਦੀ ਦੇਸ਼ ਵਿਆਪੀ ਸਫ਼ਲਤਾ ਨੂੰ ਦੇਖ ਕੇ ਘਬਰਾ ਗਈ ਹੈ ਅਤੇ ਸਰਕਾਰੀ ਏਜੰਸੀਆਂ ਕਿਸਾਨ ਅੰਦੋਲਨ ਦੇ ਆਗੂਆਂ ਵਿੱਚ ਫੁੱਟ ਪਾਉਣ ਦੇ ਯਤਨ ਕਰ ਰਹੀਆਂ ਹਨ। ‘ਆਪ’ ਸੰਸਦ ਨੇ ਨਰਿੰਦਰ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਤੋਂ ਬਾਜ਼ ਆ ਜਾਵੇ। ਉਨ੍ਹਾਂ ਕਿਸਾਨ ਅੰਦੋਲਨ ਦੇ ਕਿਸਾਨ ਆਗੂਆਂ ਨੂੰ ਕੇਂਦਰ ਸਰਕਾਰ ਦੀ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ ਆਗੂਆਂ ਦੀ ਏਕਤਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ- ਕੋਵਿਡ-19 : ਗੂਗਲ ਨੇ ਅਕਤੂਬਰ ਤੱਕ ਮੁਲਾਜ਼ਮਾਂ ਦੇ ਦਫ਼ਤਰ ਆਉਣ 'ਤੇ ਲਾਈ ਪਾਬੰਦੀ
ਸੰਸਦ ਵਿਚ ਲਗਾਤਾਰ 7ਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਪ੍ਰਧਾਨ ਦੇਸ਼ ਵਿਚ ਖੇਤ ਅਤੇ ਕਿਸਾਨ ਦੀ ਗੱਲ ਸੜਕਾਂ ’ਤੇ ਤਾਂ ਜ਼ਰੂਰ ਹੁੰਦੀ ਹੈ ਪਰ ਦੇਸ਼ ਦੀ ਸੰਸਦ ਵਿੱਚ ਖੇਤ ਅਤੇ ਕਿਸਾਨ ਦੀ ਗੱਲ ਨਹੀਂ ਕੀਤੀ ਜਾ ਰਹੀ।