ਕਾਲੇ ਖੇਤੀ ਕਾਨੂੰਨ ਰੱਦ ਨਾ ਕਰ ਕੇ ਮੋਦੀ ਸਰਕਾਰ ਨੇ ਤਾਨਾਸ਼ਾਹੀ ਰਾਜ ਦਾ ਸਬੂਤ ਦਿੱਤਾ : ਸੋਨੀ
Thursday, Oct 07, 2021 - 09:50 PM (IST)
ਜਲੰਧਰ (ਧਵਨ)– ਪੰਜਾਬ ਦੇ ਉਪ-ਮੁੱਖ ਮੰਤਰੀ ਓ. ਪੀ. ਸੋਨੀ ਨੇ 3 ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ ’ਚ ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦੇ ਹੋਏ ਕਿਹਾ ਹੈ ਕਿ ਉਸ ਨੇ ਪਿਛਲੇ ਇਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਬਾਵਜੂਦ ਕਾਲੇ ਕਾਨੂੰਨ ਰੱਦ ਨਾ ਕਰ ਕੇ ਤਾਨਾਸ਼ਾਹੀ ਰਾਜ ਦਾ ਸਬੂਤ ਦਿੱਤਾ ਹੈ। ਉਹ ਅੱਜ ਕਾਂਗਰਸ ਵਲੋਂ ਲਖੀਮਪੁਰ ਖੀਰੀ ਹਿੰਸਕ ਘਟਨਾ ’ਤੇ ਆਯੋਜਿਤ ਰੋਸ ਵਿਖਾਵੇ ਵਿਚ ਹਿੱਸਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਵੀ ਸਨ।
ਇਹ ਵੀ ਪੜ੍ਹੋ- ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਜ਼ਬਤ ਕਰਵਾਇਆ : ਆਸ਼ੂ
ਸੋਨੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬ ਨੇ ਕਾਲੇ ਕਾਨੂੰਨਾਂ ਖਿਲਾਫ ਵਿਧਾਨ ਸਭਾ ਵਿਚ ਮਤਾ ਪਾਸ ਕਰ ਕੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵਸੇ ਕਿਸਾਨਾਂ ਨੂੰ ਜਗਾਇਆ ਸੀ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨਾਲ ਡਰਾਮਾ ਕੀਤਾ ਹੈ। ਕਿਸਾਨਾਂ ਨੂੰ ਪਤਾ ਹੈ ਕਿ ਭਾਜਪਾ ਦੇ ਰਾਜ ’ਚ ਉਨ੍ਹਾਂ ਦੇ ਹਿੱਤ ਸੁਰੱਖਿਅਤ ਨਹੀਂ।
ਇਹ ਵੀ ਪੜ੍ਹੋ- ਸਿਕੰਦਰ ਸਿੰਘ ਮਲੂਕਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਵਿਸਥਾਰ
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਕਾਂਗਰਸ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ।