ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

Thursday, Feb 24, 2022 - 02:29 AM (IST)

ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

ਚੰਡੀਗੜ-ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕ੍ਰੇਨ ਵਿਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਏਅਰਲਾਈਨਜ਼ ਕੰਪਨੀਆਂ ਵਲੋਂ ਜਹਾਜ਼ਾਂ ਦੀਆਂ ਟਿਕਟਾਂ ਦੀਆਂ ਕੀਮਤਾਂ ਵਿਚ ਕੀਤੇ ਗਏ ਕਈ ਗੁਣਾਂ ਵਾਧੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਮਾਨ ਨੇ ਵਿਦਿਆਰਥੀਆਂ ਤੇ ਹੋਰ ਯਾਤਰੀਆਂ ਦੇ ਨਾਲ ਏਅਰ ਕੰਪਨੀਆਂ ਵਲੋਂ ਕੀਤੀ ਜਾ ਰਹੀ ਇਸ ਅੰਨ੍ਹੀ ਲੁੱਟ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਇਹ ਵੀ ਪੜ੍ਹੋ : ਸਿੰਗਾਪੁਰ ’ਚ ਨਿਵੇਸ਼ਕਾਂ ਨੂੰ ਕ੍ਰਿਪਟੋਕਰੰਸੀ ਘਪਲੇ ਦੇ ਜ਼ਰੀਏ ਲਾਇਆ ਗਿਆ ਸਭ ਤੋਂ ਜ਼ਿਆਦਾ ‘ਚੂਨਾ’

ਇੱਥੇ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ,‘ਯੂਕ੍ਰੇਨ ਅਤੇ ਰੂਸ ਵਿਚਾਲੇ ਬਣੇ ਅਣਸੁਖਾਵੇਂ ਹਾਲਾਤ ਕਾਰਨ ਯੂਕ੍ਰੇਨ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕ੍ਰੇਨ ਛੱਡ ਕੇ ਵਾਪਸ ਆਉਣ ਦੇ ਹੁਕਮ ਤਾਂ ਜਾਰੀ ਕੀਤੇ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ। ਨਾ ਕਿਸੇ ਏਅਰਲਾਈਨਜ਼ ਨੂੰ ਜ਼ਿੰਮੇਵਾਰੀ ਸੌਂਪੀ ਹੈ ਅਤੇ ਨਾ ਹੀ ਜਹਾਜ਼ਾਂ ਦੀਆਂ ਟਿਕਟਾਂ ਦੀਆਂ ਕੀਮਤਾਂ ’ਤੇ ਕੰਟਰੋਲ ਕੀਤਾ ਗਿਆ ਹੈ।’’

ਇਹ ਵੀ ਪੜ੍ਹੋ : FPI ਨੇ ਫਰਵਰੀ ’ਚ ਹੁਣ ਤੱਕ ਭਾਰਤੀ ਬਾਜ਼ਾਰਾਂ ’ਚੋਂ 18,856 ਕਰੋੜ ਰੁਪਏ ਕੱਢੇ

ਮਾਨ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਯੂਕ੍ਰੇਨ ਸਥਿਤ ਭਾਰਤੀ ਅੰਬੈਸੀ ’ਤੇ ਕਿਸੇ ਵੀ ਤਰ੍ਹਾਂ ਸਹਿਯੋਗ ਨਾ ਕਰਨ ਦਾ ਦੋਸ਼ ਲਾਇਆ ਹੈ, ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਯੂਕ੍ਰੇਨ ਵਿਚ ਫ਼ਸੇ ਭਾਰਤੀਆਂ ਲਈ ਭਾਰਤੀ ਦੂਤਘਰ ਹੀ ਇਕਲੌਤਾ ਸਹਾਰਾ ਹੈ ਪਰ ਭਾਰਤ ਸਰਕਾਰ ਨੇ ਭਾਰਤੀ ਅੰਬੈਸੀ ਦੇ ਸਟਾਫ਼ ਅਤੇ ਉਨ੍ਹਾਂ ਦੇ ਸਕੇ-ਸਬੰਧੀਆਂ ਨੂੰ ਪਹਿਲਾਂ ਹੀ ਭਾਰਤ ਬੁਲਾ ਲਿਆ, ਜਦੋਂ ਸੈਂਕੜੇ ਭਾਰਤੀ ਵਿਦਿਆਰਥੀ ਅਤੇ ਹੋਰ ਭਾਰਤੀ ਯਾਤਰੀ ਯੂਕ੍ਰੇਨ ਵਿਚ ਮਦਦ ਲਈ ਭਾਰਤੀ ਅੰਬੈਸੀ ਨੂੰ ਅਪੀਲਾਂ ਕਰ ਰਹੇ ਹਨ।ਕੇਂਦਰ ਦੀ ਮੋਦੀ ਸਰਕਾਰ ਵਲੋਂ ਏਅਰ ਇੰਡੀਆ ਕੰਪਨੀ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ’ਤੇ ਦੁੱਖ ਜ਼ਾਹਿਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੰਕਟ ਦੀ ਘੜੀ ਵਿਚ ਭਾਰਤ ਦੇ ਲੋਕ ਏਅਰ ਇੰਡੀਆ ਕੰਪਨੀ ਨੂੰ ਵੇਚਣ ਦਾ ਖਮਿਆਜ਼ਾ ਭੁਗਤ ਰਹੇ ਹਨ। ਸੰਕਟ ਦੇ ਸਮੇਂ ਵਿਚ ਪ੍ਰਾਈਵੇਟ ਏਅਰਲਾਈਨਜ਼ ਕੰਪਨੀਆਂ ਵਿੱਤੀ ਲਾਭ ਕਮਾਉਣ ਵਿਚ ਜੁਟ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਦੀਆਂ ਦੋ ਥਾਂਵਾਂ ’ਤੇ ਬਣੀਆਂ ਵੋਟਾਂ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਪਿਆ ਰੌਲਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News