‘ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਨੂੰ ਰਾਹਤ ਦੇਵੇ’

04/28/2021 8:43:32 PM

ਹੁਸ਼ਿਆਰਪੁਰ (ਘੁੰਮਣ)-ਲਾਚੋਵਾਲ ਟੋਲ ਪਲਾਜ਼ਾ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਜਸਵਿੰਦਰ ਸਿੰਘ ਪਥਿਆਲ, ਰਣਧੀਰ ਸਿੰਘ ਅਸਲਪੁਰ, ਗੁਰਦੀਪ ਸਿੰਘ ਖੁਣਖੁਣ, ਪਰਮਿੰਦਰ ਸਿੰਘ ਲਾਚੋਵਾਲ ਅਤੇ ਉਂਕਾਰ ਸਿੰਘ ਧਾਮੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਰਕਾਰ ਦੇ ਗੋਦੀ ਮੀਡੀਆ ਵੱਲੋਂ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਥੇ ਕਿਸਾਨਾਂ ਨੇ ਹੀ ਲੰਗਰ ਲਾਏ, ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਅਤੇ ਅੱਜ ਜਦੋਂ ਮੁਲਕ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਹੈ ਤਾਂ ਵੀ ਆਕਸੀਜ਼ਨ ਦਾ ਲੰਗਰ ਇਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਹੀ ਲਾਇਆ ਗਿਆ।

ਪੜ੍ਹੋ ਇਹ ਅਹਿਮ ਖਬਰ - ਯੂਕੇ: ਅੰਤਰਰਾਸ਼ਟਰੀ ਯਾਤਰਾ ਲਈ ਕੋਰੋਨਾ ਟੀਕਾਕਰਨ ਦੇ ਸਬੂਤ ਵਜੋਂ ਕਰੇਗਾ ਐਪ ਦੀ ਵਰਤੋਂ

ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਅੱਜ ਵੀ ਸੋਚ-ਵਿਚਾਰ ਕਰ ਲੈਣੀ ਚਾਹੀਦੀ ਹੈ ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਛੇਤੀ ਰੱਦ ਕਰ ਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਇਸ ਮੌਕੇ ਮਨਜੀਤ ਸਿੰਘ ਨੰਬਰਦਾਰ, ਜਗਤ ਸਿੰਘ ਨੰਬਰਦਾਰ, ਅਕਬਰ ਸਿੰਘ, ਰਾਮ ਸਿੰਘ ਚੱਕੋਵਾਲ, ਹਰਪ੍ਰੀਤ ਸਿੰਘ ਲਾਲੀ, ਰਾਮ ਸਿੰਘ ਧੁੱਗਾ, ਜਗਦੀਪ ਸਿੰਘ ਬੈਂਸ, ਸੰਦੀਪ ਸਿੰਘ ਨਿੱਕਾ ਆਦਿ ਹਾਜ਼ਰ ਸਨ।

ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

Sunny Mehra

This news is Content Editor Sunny Mehra