PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

Friday, Jul 17, 2026 - 05:45 PM (IST)

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

ਜਲੰਧਰ: ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਉਦਘਾਟਨ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜਦੋਂ ਵੀ ਪੰਜਾਬ ਵਿੱਚ ਆਏ ਹਨ ਖਾਲੀ ਹੱਥ ਨਹੀਂ ਆਏ। ਹਰ ਵਾਰ ਪੰਜਾਬ ਨੂੰ ਵੱਡੇ ਤੋਹਫੇ ਦੇ ਕੇ ਗਏ ਹਨ ਅਤੇ ਅੱਜ ਵੀ 125 ਕਰੋੜ ਰੁਪਏ ਦੀ ਲਾਗਤ ਵਾਲਾ ਜਲੰਧਰ ਕੈਂਟ ਸਟੇਸ਼ਨ ਪੰਜਾਬ ਨੂੰ ਸੁਗਾਤ ਵਜੋਂ ਦਿੱਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਢਿੱਲੋਂ ਨੇ ਕਿਹਾ ਕਿ ਭਾਰਤ ਵਿੱਚ ਕਦੇ ਸੋਚਿਆ ਵੀ ਨਹੀਂ ਸੀ ਕਿ ਦੇਸ਼ ਵਿੱਚ ਵੱਡੇ-ਵੱਡੇ ਹਾਈਵੇਅ ਬਣਨਗੇ, ਪਰ ਅੱਜ ਮੋਦੀ ਨੇ ਕਰਕੇ ਦਿਖਾਇਆ ਹੈ। 

ਇਹ ਵੀ ਪੜ੍ਹੋ- ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਕੇਵਲ ਢਿੱਲੋਂ ਨੇ ਕਿਹਾ ਮੋਦੀ ਜੀ ਨੇ ਹਿੰਦੂਸਤਾਨ ਨੂੰ ਆਰਥਿਕਤਾ ਨੂੰ ਪਹਿਲੇ ਨੰਬਰ 'ਤੇ ਲਿਆਉਣ ਦਾ ਸੰਕਲਪ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸਮਝੋਤਾ ਕੀਤਾ ਹੈ ਉਸ ਨਾਲ ਸਭ ਨੂੰ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਯੂਰੋਪੀਅਨ ਦੇਸ਼ਾਂ ਨਾਲ ਵਪਾਰਕ ਸਮਝੌਤਾ ਕੀਤਾ ਗਿਆ ਹੈ। ਇਸ ਸਮਝੌਤੇ ਤਹਿਤ ਹੁਣ ਭਾਰਤ ਦਾ ਮਾਲ ਯੂਰੋਪ ਦੇ ਬਾਜ਼ਾਰਾਂ ਵਿੱਚ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਡੀਲ ਨਾਲ ਪੰਜਾਬ ਦੇ ਕਿਸਾਨਾਂ ਲਈ ਵੱਡਾ ਕੰਮ ਕੀਤਾ ਗਿਆ ਹੈ, ਜਿਸ ਲਈ ਪੰਜਾਬ ਦੇ ਕਿਸਾਨ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਨ। ਕੇਵਲ ਸਿੰਘ ਢਿੱਲੋਂ ਨੇ ਦੇਸ਼ ਦੀ ਆਰਥਿਕਤਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਦੁਨੀਆ ਦੇ ਵੱਡੇ-ਵੱਡੇ ਦੇਸ਼ਾਂ ਦੀ ਆਰਥਿਕ ਮੰਦੀ ਦਾ ਬੁਰਾ ਹਾਲ ਹੈ, ਪਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ।

ਕੇਵਲ ਢਿੱਲੋਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਭਾਰਤ ਪਹਿਲਾਂ ਵਾਲਾ ਭਾਰਤ ਨਹੀਂ ਰਿਹਾ। 2014 ਵਿੱਚ ਦੇਸ਼ ਵਿੱਚ ਸਿਰਫ 2 ਮੋਬਾਈਲ ਫੈਕਟਰੀਆਂ ਸਨ, ਪਰ ਅੱਜ ਭਾਰਤ ਵਿੱਚ 300 ਤੋਂ ਵੱਧ ਮੋਬਾਈਲ ਨਿਰਮਾਣ ਫੈਕਟਰੀਆਂ ਲੱਗ ਚੁੱਕੀਆਂ ਹਨ। ਉਨ੍ਹਾਂ ਕਿਹਾ ਮੋਦੀ ਨੇ ਲੋਕਾਂ ਨੂੰ ਵੱਡੇ ਪੱਧਰ 'ਤੇ ਸਹੂਲਤਾਂ ਦਿੱਤੀਆਂ ਹਨ।

ਭਾਜਪਾ ਪ੍ਰਧਾਨ ਨੇ ਕਿਹਾ ਪੰਜਾਬ ਖੇਤੀ ਪ੍ਰਦਾਨ ਸੂਬਾ ਹੈ ਪੰਜਾਬ ਖੁਸ਼ਹਾਲ ਤਾਂ ਹੀ ਹੋਵੇਗਾ ਜੇਕਰ ਪੰਜਾਬ ਦਾ ਕਿਸਾਨ ਖੁਸ਼ ਹੋਵੇਗਾ। ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨਾਂ ਨੂੰ ਐਮਐਸਪੀ ਕਣਕ 'ਤੇ 30 ਹਜ਼ਾਰ ਕਰੋੜ ਤੋਂ ਵੱਧ ਰਾਸ਼ੀ ਦਿੱਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਕਾਰਜਾਂ ਲਈ ਧੰਨਵਾਦ ਕਰਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੀ ਪੰਜਾਬ 'ਚ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੋਣੀ ਚਾਹੀਦੀ ਹੈ, ਤਾਂ ਜੋ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲਿਜਾਇਆ ਜਾ ਸਕੇ। ਪੰਜਾਬ ਭਾਜਪਾ ਪ੍ਰਧਾਨ ਨੇ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਵਾਲਾ ਰਾਜ ਲਿਆਉਣਾ ਚਾਹੁੰਦੇ ਹਾਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News