ਪੰਜਾਬ ਨੂੰ ਬਦਨਾਮ ਕਰਨ ਲਈ ਬਹਾਨੇ ਨਾ ਲੱਭਣ PM ਮੋਦੀ : ਸੁਖਜਿੰਦਰ ਰੰਧਾਵਾ

Wednesday, Feb 16, 2022 - 02:16 AM (IST)

ਜਲੰਧਰ (ਧਵਨ)-ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ , ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਲਈ ਬਹਾਨੇ ਨਾ ਲੱਭਣ।ਉਪ-ਮੁੱਖ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰ ਕੇ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨਾ ਲੱਭਦੇ ਰਹਿੰਦੇ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੌਰੇ ਦੌਰਾਨ ਵੀ ਪੰਜਾਬ ਦਾ ਅਕਸ ਪੂਰੇ ਦੇਸ਼ ’ਚ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਲੰਧਰ ਦੌਰੇ ਦੌਰਾਨ ਵੀ ਪੰਜਾਬ ਨੂੰ ਬਦਨਾਮ ਕਰਨ ਲਈ ਮੋਦੀ ਨੇ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਮੋਦੀ ਦਾ ਦੌਰਾ ਚੋਣ ਕਮਿਸ਼ਨ ਅਤੇ ਸੂਬਾ ਪੁਲਸ ਦੀ ਨਿਗਰਾਨੀ ਹੇਠ ਤੈਅ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਸੈਮੀਕੰਡਕਟਰ ਨਿਰਮਾਣ ਪਹਿਲ ਨੂੰ ਉਦਯੋਗ ਜਗਤ ਤੋਂ ਮਿਲੀ ਸ਼ਾਨਦਾਰ ਪ੍ਰਤੀਕਿਰਿਆ : ਵੈਸ਼ਣਵ

ਰੰਧਾਵਾ ਨੇ ਕਿਹਾ ਕਿ ਮੋਦੀ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਹਨ ਪਰ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਹੋਣਾ ਚਾਹੀਦਾ ਹੈ ਕਿ ਚੋਣ ਕਮਿਸ਼ਨ ਵੱਲੋਂ ਹੀ ਸਰਕਾਰ ਚਲਾਈ ਜਾ ਰਹੀ ਹੈ। ਕਾਂਗਰਸ ਸਰਕਾਰ ਦੇ ਹੱਥ ’ਚ ਇਸ ਸਮੇਂ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਨੂੰ ਪੰਜਾਬ ’ਤੇ ਰਹਿਮ ਕਰਨਾ ਚਾਹੀਦਾ ਹੈ, ਕਿਉਂਕਿ ਪਹਿਲਾਂ ਹੀ ਕਿਸਾਨ ਵਿਰੋਧੀ ਅੰਦੋਲਨ ਦੌਰਾਨ 700 ਤੋਂ ਜ਼ਿਆਦਾ ਕਿਸਾਨ ਆਪਣੀ ਕੁਰਬਾਨੀ ਦੇ ਚੁੱਕੇ ਹਨ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਭੁੱਲ ਨਹੀਂ ਸਕਦੇ ਹਨ।

ਇਹ ਵੀ ਪੜ੍ਹੋ : ਐਲਨ ਮਸਕ ਨੇ ਦਾਨ ਕੀਤੇ 5.74 ਅਰਬ ਡਾਲਰ ਦੇ ਸ਼ੇਅਰ

ਉਪ-ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਤਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ ਪਰ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਕਾਂਗਰਸ ਸਰਕਾਰ ਹਮੇਸ਼ਾ ਹੀ ਗੰਭੀਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਸਰਕਾਰ ਨੇ ਅਮਨ-ਸ਼ਾਂਤੀ ਨੂੰ ਪੂਰੀ ਤਰ੍ਹਾਂ ਬਣਾ ਕੇ ਰੱਖਿਆ ਹੈ। ਉਹ ਖੁਦ ਸਰਹੱਦੀ ਖੇਤਰ ਨਾਲ ਸੰਬੰਧ ਰੱਖਦੇ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਪੰਜਾਬੀਆਂ ਨੇ ਕਿਸ ਤਰ੍ਹਾਂ ਪਾਕਿਸਤਾਨ ਦੇ ਖਿਲਾਫ ਜੰਗਾਂ ਲੜੀਆਂ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਕਰਨਾ ਚਾਹੀਦਾ ਹੈ ਪਰ ਭਾਜਪਾ ਨੇ ਹਮੇਸ਼ਾ ਹੀ ਚੋਣਾਂ ਵਾਲੇ ਸੂਬਿਆਂ ’ਚ ਅਮਨ-ਸ਼ਾਂਤੀ ਦੇ ਨਾਲ ਖਿਲਵਾੜ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਪੱਛਮੀ ਬੰਗਾਲ ’ਚ ਵੀ ਭਾਜਪਾ ਨੇ ਮਮਤਾ ਬਨਰਜੀ ਦੇ ਖਿਲਾਫ ਇੰਝ ਹੀ ਕਦਮ ਚੁੱਕੇ ਸਨ ਅਤੇ ਹੁਣ ਉਹ ਅਜਿਹੀਆਂ ਹਰਕਤਾਂ ਪੰਜਾਬ ’ਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਨੂੰ ਬਦਲਣ ਲਈ ਇਸ ਵਾਰ ਝਾੜੂ ਦਾ ਬਟਨ ਦਬਾਉਣਾ ਹੈ : ਕੇਜਰੀਵਾਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News