ਸੋਸ਼ਲ ਮੀਡੀਆ 'ਤੇ ਮੋਦੀ ਖ਼ਿਲਾਫ਼ ਲੋਕਾਂ 'ਚ ਰੋਹ, ਕੁਮੈਂਟਸ ਰਾਹੀਂ ਕੱਢੀ ਭੜਾਸ
Tuesday, Dec 01, 2020 - 06:09 PM (IST)
ਜਲੰਧਰ (ਬਿਊਰੋ): ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਖੇਤੀਬਾੜੀ ਬਿੱਲਾਂ ਦੇ ਫ਼ਾਇਦਿਆਂ ਨੂੰ ਦੁਹਰਾਉਂਦਿਆਂ ਇਸਨੂੰ ਮੁੜ ਕਿਸਾਨਾਂ ਦੇ ਹੱਕ 'ਚ ਦੱਸਿਆ ਅਤੇ ਰੋਸ ਕਰ ਰਹੇ ਲੱਖਾਂ ਅੰਦੋਲਨਕਾਰੀਆਂ ਦੀਆਂ ਮੰਗਾਂ ਦਾ ਜ਼ਿਕਰ ਤੱਕ ਨਾ ਕੀਤਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਜ਼ਰੀਏ ਕਈ ਮੁੱਦਿਆਂ ਸਮੇਤ ਕਿਸਾਨ ਅੰਦੋਲਨ ਬਾਰੇ ਵੀ ਗੱਲ ਕੀਤੀ।ਉਨ੍ਹਾਂ ਨੇ ਇਕ ਵਾਰ ਫਿਰ ਤੋਂ ਖੇਤੀ ਕਾਨੂੰਨਾਂ ਦੇ ਫ਼ਾਇਦੇ ਗਿਣਵਾਏ ਜਿਸ ਕਾਰਨ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਕੁਮੈਂਟਸ ਰਾਹੀਂ ਉਨ੍ਹਾਂ ਖ਼ਿਲਾਫ਼ ਰੱਜ ਕੇ ਭੜਾਸ ਕੱਢੀ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਵਰ੍ਹਿਆਂ ਤੋਂ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਦੂਰ ਹੋਣਗੀਆਂ।
ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)
ਮੋਦੀ ਨੇ ਕਿਹਾ ਕਿ ਬਹੁਤ ਸੋਚ ਵਿਚਾਰ ਤੋਂ ਬਾਅਦ ਖੇਤੀ ਕਾਨੂੰਨਾਂ ਨੂੰ ਠੋਸ ਰੂਪ ਦਿੱਤਾ ਗਿਆ ਹੈ ਅਤੇ ਇਹ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਨਗੇ। ਨਵੇਂ ਖੇਤੀ ਕਾਨੂੰਨਾਂ 'ਚ ਕਿਸਾਨਾਂ ਦੀ ਆਮਦਨ ਨੂੰ ਵੱਡੇ ਪੱਧਰ 'ਤੇ ਵਧਾਉਣ ਦੀ ਸਮਰੱਥਾ ਹੈ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੇਵ ਦੀਵਾਲੀ ਦੇ ਮੌਕੇ 'ਤੇ ਬੀਤੇ ਕੱਲ੍ਹ ਆਪਣੇ ਸੰਸਦੀ ਖੇਤਰ ਵਾਰਾਣਸੀ ਪੁੱਜੇ ਸਨ। ਇਸ ਮੌਕੇ ਵੀ ਉਨ੍ਹਾਂ ਨੇ ਸੰਬੋਧਨ ਕਰਦਿਆਂ ਖੇਤੀ ਕਾਨੂੰਨਾਂ ਦੀ ਗੱਲ ਕੀਤੀ ਅਤੇ ਇੱਕ ਵਾਰ ਫਿਰ ਤੋਂ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨਾਂ ਦੇ ਹਿੱਤ ਲਈ ਲਾਭਕਾਰੀ ਦੱਸਿਆ।ਹੈਰਾਨੀ ਦੀ ਗੱਲ ਇਹ ਰਹੀ ਕਿ ਪ੍ਰਧਾਨ ਮੰਤਰੀ ਦੇ ਭਾਸ਼ਣ ਦੇ ਉਨ੍ਹਾਂ ਚੋਣਵੇਂ ਅੰਸ਼ਾਂ, ਜਿਨ੍ਹਾਂ 'ਚ ਖੇਤੀਬਾੜੀ ਬਿੱਲਾਂ ਦੇ ਫ਼ਾਇਦਿਆਂ ਬਾਰੇ ਜ਼ਿਕਰ ਸੀ, ਨੂੰ ਜਦੋਂ ਸ਼ੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਗਿਆ ਤਾਂ ਲੋਕਾਂ ਨੇ ਕਿਸਾਨਾਂ ਦੇ ਹੱਕ 'ਚ ਕੁਮੈਂਟ ਕੀਤੇ ਅਤੇ ਕੇਂਦਰ ਸਰਕਾਰ ਪ੍ਰਤੀ ਆਪਣੇ ਦਿਲਾਂ ਦੀ ਭੜਾਸ ਕੱਢੀ।
ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!
ਇਹ ਕੁਮੈਂਟ ਸਾਫ਼ ਸਾਫ਼ ਦਰਸਾ ਰਹੇ ਸਨ ਕਿ ਚਾਹੇ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਖੇਤੀ ਬਿੱਲਾਂ ਦੇ ਸਕਾਰਾਤਮਕ ਪ੍ਰਭਾਵ ਦੀ ਸੁਰ ਉਚਾਰ ਰਹੇ ਹਨ ਪਰ ਕਿਸਾਨਾਂ ਨੇ ਇਸਨੂੰ ਹਰ ਪਲੇਟਫਾਰਮ 'ਤੇ ਰੱਦ ਕਰ ਦਿੱਤਾ ਹੈ।ਸੂਝਵਾਨ ਲੋਕਾਂ ਨੇ ਟਿੱਪਣੀਆਂ ਰਾਹੀਂ ਗੁਜਰਾਤ ਦੇ ਕਿਸਾਨਾਂ ਤੋਂ ਲੈ ਕੇ 'ਇਕ ਦੇਸ਼ ਇਕ ਮੰਡੀ' ਤੱਕ ਦੀਆਂ ਯੋਜਨਾਵਾਂ ਨੂੰ ਤਰਕਾਂ ਸਹਿਤ ਬਿਆਨਿਆ।ਇਸ ਤੋਂ ਇਲਾਵਾ ਕਾਰਪੋਰੇਟਾਂ ਦੁਆਰਾ ਦੇਸ਼ ਦੀ ਆਰਥਿਕਤਾ ਨੂੰ ਕਾਬੂ ਕਰਨ ਵਰਗੀਆਂ ਵਿਉਤਾਂ ਸਬੰਧੀ ਵੀ ਲੋਕਾਂ ਨੇ ਕੁਮੈਂਟਾਂ ਰਾਹੀਂ ਆਪਣਾ ਦਿਲ ਫਰੋਲਿਆ।
ਪੜ੍ਹੋ ਇਹ ਵੀ ਖ਼ਬਰ - Health Tips: ਸਰਦੀਆਂ ‘ਚ ‘ਭਾਰ ਘਟਾਉਣ’ ਦੇ ਚਾਹਵਾਨ ਲੋਕ ਖ਼ੁਰਾਕ ’ਚ ਕਦੇ ਨਾ ਸ਼ਾਮਲ ਕਰਨ ਇਹ ਚੀਜ਼ਾਂ
ਸੋਸ਼ਲ ਮੀਡੀਆ 'ਤੇ ਲੋਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਖੂਬ ਰਗੜੇ ਲਾਏ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮਨੋਹਰ ਲਾਲ ਖੱਟੜ ਨੇ ਇੱਕ ਪੋਸਟ ਸਾਂਝੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਜ਼ਿਕਰ ਕੀਤਾ ਸੀ ਕਿ ਹਰਿਆਣਾ ਦੀਆਂ ਅਨਾਜ ਮੰਡੀਆਂ 'ਚ ਬਾਜਰਾ 2150 ਰੁਪਏ ਕੁਇੰਟਲ ਖ਼ਰੀਦਿਆ ਜਾ ਰਿਹੈ ਅਤੇ ਰਾਜਸਥਾਨ 'ਚ 1300 ਰੁਪਏ।ਇਸ ਕਰਕੇ ਰਾਜਸਥਾਨ ਦੇ ਕਿਸਾਨਾਂ ਵਲੋਂ ਬਾਜਰਾ ਹਰਿਆਣਾ ਦੀਆਂ ਮੰਡੀਆਂ 'ਚ ਵੇਚਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣੇ ਦੀਆਂ ਮੰਡੀਆਂ 'ਚ ਰਾਜਸਥਾਨ ਦਾ ਬਾਜਰਾ ਨਹੀਂ ਵੇਚਿਆ ਜਾ ਸਕਦਾ।
ੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ
ਕੁਮੈਂਟ ਕਰਨ ਆਲਿਆਂ ਨੇ ਇਸ ਮੁੱਦੇ 'ਤੇ ਵੀ ਮੋਦੀ ਸਰਕਾਰ ਨੂੰ ਘੇਰਦਿਆਂ ਪੁੱਛਿਆ ਕਿ ਉਨ੍ਹਾਂ ਦੇ ਆਪਣੇ ਦਲ ਦਾ ਮੰਤਰੀ ਹੀ ਨਵੇਂ ਖੇਤੀਬਾੜੀ ਕਾਨੂੰਨ ਨੂੰ ਨਹੀਂ ਮੰਨ ਰਿਹਾ ਤਾਂ ਦੂਜੀਆਂ ਪਾਰਟੀਆਂ ਦੇ ਨੁਮਾਇੰਦੇ ਇਸਨੂੰ ਕਿਵੇਂ ਸਵੀਕਾਰ ਕਰਨਗੇ? ਲੋਕਾਂ ਨੇ ਪ੍ਰਸ਼ਨਾਤਮਿਕ ਰੂਪ 'ਚ ਪ੍ਰਧਾਨ ਮੰਤਰੀ ਨੂੰ ਕੁਮੈਂਟ ਰਾਹੀਂ ਵਿਅੰਗ ਕਰਦਿਆਂ ਇਹ ਵੀ ਪੁੱਛਿਆ ਕਿ ਇਹ ਕਿਹੜਾ ਭਲਾਈ ਕਾਨੂੰਨ ਹੈ ਜਿਸਨੂੰ ਧੱਕੇ ਨਾਲ ਲਾਗੂ ਕਰਨਾ ਪੈ ਰਿਹਾ ਹੈ।ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਦਿੱਲੀ ਚਲੋ ਅੰਦੋਲਨ ਤਹਿਤ ਧਰਨੇ 'ਚ ਸ਼ਾਮਿਲ ਹਨ। ਕੇਂਦਰ ਸਰਕਾਰ ਵਾਰ-ਵਾਰ ਕਿਸਾਨਾਂ ਨਾਲ ਬੈਠਕਾਂ ਕਰ ਰਹੀ ਹੈ ਪਰ ਗੱਲ ਕਿਸੇ ਤਣ-ਪੱਤਣ ਨਹੀਂ ਲੱਗ ਰਹੀ।ਕਿਸਾਨ ਆਪਣੀਆਂ ਮੰਗਾਂ 'ਤੇ ਬਜ਼ਿੱਦ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਨੂੰ ਅੰਦੋਲਨ ਛੱਡਣ ਲਈ ਕਹਿ ਰਹੀ ਹੈ।
ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਮੋਦੀ ਪ੍ਰਤੀ ਲੋਕਾਂ ਦੇ ਵਿਰੋਧ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ?