ਮੋਗਾ ’ਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ’ਚ ਹੋਈ ਲੜਾਈ, ਚੱਲੀਆਂ ਤਲਵਾਰਾਂ

09/16/2021 11:20:24 AM

ਮੋਗਾ (ਵਿਪਨ ਓਂਕਾਰਾ): ਦੋ ਦਿਨ ਪਹਿਲਾਂ ਮੋਗਾ ਦੇ ਕਸਬਾ ਬਾਘਾਪੁਰਾਣਾ ’ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਕ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਜਾਣਕਾਰੀ ਮੁਤਾਬਕ ਇਕ ਗਰੁੱਪ ਦਾ ਐੱਸ.ਓ.ਆਈ. ਦਾ ਝਗੜਾ ਸੀ। ਝਗੜਾ ਕਾਲਜ ਦੇ ਬਾਹਰ ਪੋਸਟਰ ਲਗਾਉਣ ਨੂੰ ਲੈ ਕੇ ਹੋਇਆ। ਇਹ ਝਗੜਾ ਇੰਨਾ ਵੱਧ ਗਿਆ ਕਿ ਆਪਸ ’ਚ ਤਲਵਾਰਾਂ ਚਲਾਈਆਂ ਗਈਆਂ। ਇਸ ਘਟਨਾ ਦੀਆਂ ਕੁੱਝ ਤਸਵੀਰਾਂ ਸੀ.ਸੀ.ਟੀ.ਵੀ. ’ਚ ਕੈਦ ਹੋ ਗਈਆਂ। ਇਨ੍ਹਾਂ ’ਚੋਂ ਕੁੱਝ ਲੋਕ ਜ਼ਖ਼ਮੀ ਵੀ ਹੋ ਗਏ ਅਤੇ ਇਕ ਨੌਜਵਾਨ ਨੂੰ ਲੁਧਿਆਣਾ ਰੈਫ਼ਰ ਕਰਨਾ ਪਿਆ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ’ਚ ਝਗ਼ੜਾ ਹੋਇਆ ਅਤੇ ਤਲਵਾਰਾਂ ਚੱਲੀਆਂ।

ਇਹ ਵੀ ਪੜ੍ਹੋ : ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਚ ਆਪਸ ’ਚ ਲੜੇ ਪਿੰਡ ਵਾਸੀ, ਕੁੱਟ-ਕੁੱਟ ਕੀਤਾ ਬੁਰਾ ਹਾਲ (ਵੀਡੀਓ)

ਇਸ ਸਬੰਧੀ ਜਦੋਂ ਡੀ.ਐੱਸ.ਪੀ. ਜਤਿੰਦਰ ਸਿੰਘ ਖਹਿਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ 13 ਸਤੰਬਰ ਨੂੰ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ’ਚ ਝਗੜਾ ਹੋਇਆ ਅਤੇ ਇਨ੍ਹਾਂ ’ਚੋਂ 2 ਜ਼ਖ਼ਮੀ ਹੋ ਗਏ।ਉਨ੍ਹਾਂ ਨੇ 5 ਲੋਕਾਂ ਦੇ ਖ਼ਿਲਾਫ਼ ਬਾਈ ਨੇਮ ਅਤੇ ਕੁੱਝ ਅਣਜਾਣ ਨੌਜਵਾਨਾਂ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ 2 ਨੂੰ ਗ੍ਰਿਫ਼ਤਾਰ ਵੀ ਕੀਤਾ। ਐੱਸ.ਓ.ਆਈ. ਦੇ ਨਾਲ ਇਨ੍ਹਾਂ ਦਾ ਸਬੰਧ ਹੈ। ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਕਬਜ਼ੇ ਤੋਂ ਤਲਵਾਰਾਂ ਅਤੇ ਖੰਡਾ ਵੀ ਬਰਾਮਦ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ :  ਆਰਥਿਕ ਤੰਗੀ ਦੇ ਚੱਲਦਿਆਂ 22 ਸਾਲਾ ਨੌਜਵਾਨ ਨੂੰ ਨਹੀਂ ਮਿਲਿਆ ਨਸ਼ਾ, ਖਾਧਾ ਜ਼ਹਿਰ

Shyna

This news is Content Editor Shyna