ਕਰਜ਼ੇ ਤੋਂ ਦੁਖੀ ਦੋ ਬੱਚਿਆਂ ਦੀ ਮਾਂ ਨੇ ਦੁਨੀਆਂ ਨੂੰ ਕਿਹਾ ਅਲਵਿਦਾ

Monday, Sep 28, 2020 - 10:26 AM (IST)

ਕਰਜ਼ੇ ਤੋਂ ਦੁਖੀ ਦੋ ਬੱਚਿਆਂ ਦੀ ਮਾਂ ਨੇ ਦੁਨੀਆਂ ਨੂੰ ਕਿਹਾ ਅਲਵਿਦਾ

ਮੋਗਾ (ਆਜ਼ਾਦ): ਨਗਰ ਮੋਗਾ 'ਚ ਕਿਰਾਏ ਦੇ ਮਕਾਨ 'ਤੇ ਰਹਿੰਦੀ ਸਰਬਜੀਤ ਕੌਰ (35) ਜੋ ਦੋ ਬੱਚਿਆਂ ਦੀ ਮਾਂ ਸੀ, ਨੇ ਬੈਂਕ ਕਰਜ਼ੇ ਤੋਂ ਤੰਗ ਆ ਕੇ ਆਪਣੇ ਗਲੇ 'ਚ ਫਾਹਾ ਪਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਟੀ ਸਾਉਥ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ। ਪੁਲਸ ਸੂਤਰਾਂ ਅਨੁਸਾਰ ਮ੍ਰਿਤਕਾ ਦੇ ਪਤੀ ਰਘੂਨੰਦਨ ਪੁੱਤਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਹ ਛੋਟਾ ਹਾਥੀ ਚਲਾਉਣ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਆਈਲੈਟਸ ਵਾਲੀ ਕੁੜੀ ਨਾਲ ਮੰਗਣੀ ਕਰਵਾਉਣੀ ਪਈ ਭਾਰੀ, ਵਿਦੇਸ਼ ਪੁੱਜਦੇ ਹੀ ਕਰ ਦਿੱਤਾ ਕਾਰਾ

ਉਨ੍ਹਾਂ ਬੈਂਕ ਆਫ ਇੰਡੀਆ ਤੋਂ ਆਪਣਾ ਵਿਸ਼ਵਕਰਮਾ ਨਗਰ ਮੋਗਾ 'ਚ ਮਕਾਨ ਬਨਾਉਣ ਲਈ 8 ਲੱਖ ਰੁਪਏ ਕਰਜ਼ਾ ਲਿਆ ਸੀ। ਕੋਰੋਨਾ ਵਾਇਰਸ ਕਾਰਣ ਲੱਗੇ ਲਾਕਡਾਊਨ 'ਚ ਸਾਰੇ ਕੰਮ ਠੱਪ ਹੋ ਗਏ ਅਤੇ ਉਹ ਬੈਂਕ ਤੋਂ ਲਏ ਕਰਜ਼ੇ ਦੀ ਕਿਸ਼ਤਾਂ ਵਾਪਸ ਨਹੀਂ ਕਰ ਸਕੇ, ਜਿਸ ਕਾਰਣ ਬੈਂਕ ਵਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਕਿ ਬੈਂਕ ਦੀਆਂ ਕਿਸ਼ਤਾਂ ਦਿੱਤੀਆਂ ਜਾਣ, ਪਰ ਕੰਮ ਨਾ ਹੋਣ ਕਾਰਣ ਉਹ ਅਸਮਰਥ ਸਨ। ਇਸ ਗੱਲ ਨੂੰ ਲੈ ਕੇ ਮੇਰੀ ਪਤਨੀ ਸਰਬਜੀਤ ਕੌਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗੀ ਅਤੇ ਇਸ ਕਾਰਣ ਅਸੀਂ ਉਕਤ ਮਕਾਨ ਨੂੰ ਛੱਡ ਕੇ ਕਬੀਰ ਨਗਰ ਮੋਗਾ ਕਿਰਾਏ ਦੇ ਮਕਾਨ 'ਤੇ ਰਹਿਣ ਲੱਗੇ। ਬੀਤੀ ਰਾਤ ਅਸੀਂ ਸਾਰੇ ਖਾਣਾ ਖਾਣ ਦੇ ਬਾਅਦ ਆਪਣੇ ਆਪਣੇ ਘਰ ਕਮਰੇ 'ਚ ਸੋ ਗਏ ਜਦ ਸਵੇਰੇ ਉਠੇ ਤਾਂ 8 ਵਜੇ ਤੱਕ ਮੇਰੀ ਪਤਨੀ ਦੇ ਕਮਰੇ ਦਾ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਅਸੀਂ ਦੇਖਿਆ ਕਿ ਉਸ ਨੇ ਗਲੇ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਦੀ ਰਿਪੋਰਟ ਵੇਖ ਡਾਕਟਰਾਂ ਦੇ ਉੱਡੇ ਹੋਸ਼, ਖ਼ੁਦ ਵੀ ਹੋਇਆ ਮੌਕੇ ਤੋਂ ਫ਼ਰਾਰ

ਉਸਨੇ ਕਿਹਾ ਕਿ ਆਖਿਰ ਉਸਦੀ ਪਤਨੀ ਨੇ ਬੈਂਕ ਕਰਜ਼ਾ ਵਾਪਸ ਨਾ ਕੀਤੇ ਜਾਣ ਕਾਰਣ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਕਿਹਾ ਕਿ ਮ੍ਰਿਤਕਾ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ। ਸਿਵਲ ਹਸਪਤਾਲ 'ਚ ਮੌਜੂਦ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੈਂਕ ਆਫ ਇੰਡੀਆ ਦੇ ਉੱਚ ਅਧਿਕਾਰੀਆਂ ਤੋਂ ਗੁਹਾਰ ਲਗਾਈ ਕਿ ਬੈਂਕ ਕਰਜ਼ੇ ਨੂੰ ਮੁਆਫ ਕੀਤਾ ਜਾਵੇ।
 


author

Baljeet Kaur

Content Editor

Related News