ਮੋਗਾ ''ਚ 42.25 ਲੱਖ ਦੀ ਠੱਗੀ, ਪੂਰਾ ਮਾਮਲਾ ਜਾਣ ਉਡਣਗੇ ਹੋਸ਼

Thursday, Dec 25, 2025 - 01:24 PM (IST)

ਮੋਗਾ ''ਚ 42.25 ਲੱਖ ਦੀ ਠੱਗੀ, ਪੂਰਾ ਮਾਮਲਾ ਜਾਣ ਉਡਣਗੇ ਹੋਸ਼

ਮੋਗਾ (ਆਜ਼ਾਦ) : ਜ਼ਿਲਾ ਪੁਲਸ ਮੁਖੀ ਅਜੈ ਗਾਂਧੀ ਨੇ ਦੱਸਿਆ ਕਿ ਸਾਈਬਰ ਅਪਰਾਧੀਆਂ ਨੇ ਮੋਗਾ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੂੰ ਆਪਣੇ ਜਾਲ ਵਿਚ ਫਸਾਇਆ ਅਤੇ ਉਸ ਤੋਂ ਵੱਖ-ਵੱਖ ਬੈਂਕ ਖਾਤਿਆਂ ਵਿਚ ਪੈਸੇ ਜਮ੍ਹਾ ਕਰਵਾਉਣ ਲਈ ਕਹਿ ਕੇ 42.25 ਲੱਖ ਰੁਪਏ ਦੀ ਠੱਗੀ ਮਾਰੀ। ਪੁਲਸ ਸੂਤਰਾਂ ਅਨੁਸਾਰ, ਦਰਸ਼ਨ ਸਿੰਘ ਨੇ ਜ਼ਿਲਾ ਪੁਲਸ ਮੁਖੀ ਮੋਗਾ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ਵਿਚ ਕਿਹਾ ਗਿਆ ਹੈ ਕਿ ਉਸਨੂੰ ਇਕ ਅਣਜਾਣ ਮੋਬਾਈਲ ਨੰਬਰ ਤੋਂ ਇਕ ਕਾਲ ਆਈ ਕਿ ਇਤਰਾਜ਼ਯੋਗ ਸਮੱਗਰੀ ਵਾਲਾ ਇਕ ਪਾਰਸਲ ਹਵਾਈ ਅੱਡੇ ’ਤੇ ਆਇਆ ਹੈ ਅਤੇ ਕਸਟਮ ਅਧਿਕਾਰੀਆਂ ਨੇ ਉਸਨੂੰ ਜ਼ਬਤ ਕਰ ਲਿਆ ਹੈ। ਜੇ ਤੁਸੀਂ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਮੈਂ ਤੁਹਾਨੂੰ ਕੁਝ ਬੈਂਕ ਖਾਤਿਆਂ ਦੇ ਨੰਬਰ ਦੇ ਰਿਹਾ ਹਾਂ।

ਇਹ ਵੀ ਪੜ੍ਹੋ : ਪੰਜਾਬ 'ਚ ਦਰਦਨਾਕ ਘਟਨਾ, ਔਰਤ ਵੱਲੋਂ ਮਾਂ ਤੇ ਪੁੱਤ ਨਾਲ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ

ਉਨ੍ਹਾਂ ਨੂੰ ਪੈਸੇ ਭੇਜੋ ਅਤੇ ਤੁਸੀਂ ਆਜ਼ਾਦ ਹੋ ਜਾਓਗੇ, ਉਸਨੇ ਕਿਹਾ ਕਿ ਕਥਿਤ ਸਾਈਬਰ ਅਪਰਾਧੀਆਂ ਨੇ ਉਸਨੂੰ 17 ਬੈਂਕ ਖਾਤਿਆਂ ਦੇ ਖਾਤਾ ਨੰਬਰ ਪ੍ਰਦਾਨ ਕੀਤੇ, ਜਿਨ੍ਹਾਂ ਵਿਚ ਮੈਂ ਹੌਲੀ-ਹੌਲੀ 42.25 ਲੱਖ ਰੁਪਏ ਜਮ੍ਹਾ ਕਰਵਾਏ। ਮੈਨੂੰ ਬਾਅਦ ਵਿਚ ਪਤਾ ਲੱਗਾ ਕਿ ਕੁਝ ਵਿਅਕਤੀਆਂ ਦੁਆਰਾ ਮੇਰੇ ਨਾਲ ਠੱਗੀ ਮਾਰੀ ਗਈ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਜ਼ਿਲਾ ਪੁਲਸ ਮੁਖੀ ਮੋਗਾ ਨੇ ਸਾਈਬਰ ਸੈੱਲ, ਮੋਗਾ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਜਾਂਚ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੇ ਸਾਰੇ ਬੈਂਕ ਖਾਤਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਇਕ ਰਿਪੋਰਟ ਤਿਆਰ ਕੀਤੀ, ਜੋ ਕਿ ਜ਼ਿਲਾ ਪੁਲਸ ਮੁਖੀ, ਮੋਗਾ ਨੂੰ ਭੇਜੀ ਗਈ। ਸਾਈਬਰ ਸੈੱਲ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਕਥਿਤ ਸਾਈਬਰ ਅਪਰਾਧੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਅਤੇ ਬੈਂਕ ਖਾਤਿਆਂ ਨੂੰ ਫਰੀਜ਼ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

 


author

Gurminder Singh

Content Editor

Related News