ਝਗੜਿਆਂ ''ਚ ਪਤੀ-ਪਤਨੀ ਸਮੇਤ 4 ਜ਼ਖ਼ਮੀ, 5 ਨਾਮਜ਼ਦ
Thursday, Nov 19, 2020 - 10:06 AM (IST)
ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬਾਘਾ ਪੁਰਾਣਾ 'ਚ ਪਟਾਕੇ ਚਲਾਉਣ ਨੂੰ ਲੈ ਕੇ ਹੋਏ ਲੜਾਈ ਝਗੜੇ 'ਚ ਜਸਵੰਤ ਸਿੰਘ ਉਸਦੇ ਪਿਤਾ ਜਸਵੀਰ ਸਿੰਘ ਅਤੇ ਮਾਤਾ ਗੁਰਮੇਲ ਕੌਰ ਨੂੰ ਹਥਿਆਰਬੰਦ ਲੜਕਿਆਂ ਵਲੋਂ ਕੁੱਟ-ਮਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਦਾਖ਼ਲ ਕਰਵਾਉਣਾ ਪਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਦੇ ਬਾਅਦ ਜ਼ਖਮੀਆਂ ਦੇ ਬਿਆਨ ਦਰਜ ਕੀਤੇ ਅਤੇ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਜਸਵੰਤ ਸਿੰਘ ਨੇ ਦੱਸਿਆ ਕਿ ਪਟਾਕੇ ਚਲਾਉਣ ਦੀ ਰੰਜਿਸ ਨੂੰ ਲੈ ਕੇ ਕਥਿਤ ਦੋਸ਼ੀਆਂ ਨੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ ਸਿਵਲ ਸਰਜਨ ਦਾ ਕਾਰਾ: ਗਰਭਵਤੀ ਜਨਾਨੀ ਦੀ ਡਿਲਿਵਰੀ ਦੌਰਾਨ ਬਣਾਈ ਵੀਡੀਓ, ਕੀਤੀ ਵਾਇਰਲ
ਪੁਲਸ ਵਲੋਂ ਦੋਸ਼ੀਆਂ ਮਨਤਾਰ ਸਿੰਘ ਨਿਵਾਸੀ ਮੁਗਲੂ ਪੱਤੀ, ਬਿੰਦਰ ਸਿੰਘ, ਅਮਨ ਮਿੱਤਲ, ਗੁਰਜੀਤ ਸਿੰਘ ਸਾਰੇ ਨਿਵਾਸੀ ਬਾਘਾ ਪੁਰਾਣਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਜੈ ਸਿੰਘ ਵਾਲਾ 'ਚ ਪਟਾਕੇ ਚਲਾਉਣ ਦੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ 'ਚ ਹਰੀਸ਼ ਕੁਮਾਰ ਨੂੰ ਕੁੱਟ-ਮਾਰ ਕਰਨ ਦੇ ਇਲਾਵਾ ਤੇਜਧਾਰ ਕੱਸੀਏ ਨਾਲ ਜ਼ਖ਼ਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਜਿਉਣ ਸਿੰਘ ਉਰਫ ਜਿਉਣਾ ਜੈ ਸਿੰਘ ਵਾਲਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਗ੍ਰਿਫ਼ਤਾਰੀ ਬਾਕੀ ਹੈ। ਦੋਨੋਂ ਮਾਮਲਿਆ ਵਿਚ ਦੋਸ਼ੀਆਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓ ਬਣਾ ਕੇ ਵਾਇਰਲ ਕਰਨਾ ਸਿਵਲ ਸਰਜਨ ਨੂੰ ਪਿਆ ਮਹਿੰਗਾ