ਮੋਗਾ ਦੇ ਪਿੰਡ ਮਾੜੀ ਮੁਸਤਫਾ ''ਚ ਚੱਲੀਆਂ ਗੋਲੀਆਂ, 2 ਜ਼ਖਮੀ

Thursday, Dec 12, 2019 - 10:36 PM (IST)

ਮੋਗਾ ਦੇ ਪਿੰਡ ਮਾੜੀ ਮੁਸਤਫਾ ''ਚ ਚੱਲੀਆਂ ਗੋਲੀਆਂ, 2 ਜ਼ਖਮੀ

ਮੋਗਾ,(ਆਜ਼ਾਦ/ਵਿਪਨ) : ਪਿੰਡ ਮਾੜੀ ਮੁਸਤਫਾ 'ਚ ਅੱਜ ਅਣਪਛਾਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਇਕ ਘਰ ਦੇ ਸਾਹਮਣੇ ਅੰਨ੍ਹੇਵਾਹ ਫਾਇਰਿੰਗ ਕੀਤੀ। ਜਿਸ ਦੌਰਾਨ ਘਰ ਦੇ ਮੈਂਬਰ ਬੇਅੰਤ ਸਿੰਘ ਅਤੇ ਕੁਲਵਿੰਦਰ ਕੌਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਪੀ. ਡੀ. ਹਰਜੀਤ ਸਿੰਘ ਪਰਮਾਰ ਅਤੇ ਥਾਣਾ ਮੁਖੀ ਬਾਘਾਪੁਰਾਣਾ ਕੁਲਵਿੰਦਰ ਸਿੰਘ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
 


Related News